ਬਠਿੰਡਾ ’ਚ ਅਕਾਲੀ ਆਗੂ ਦੇ ਘਰ ’ਤੇ ਫਾਇਰਿੰਗ! ਮੋਟਰਸਾਈਕਲ ’ਤੇ ਸਵਾਰ 3 ਨੌਜਵਾਨਾਂ ਨੇ ਕੀਤਾ ਹਮਲਾ
ਬਿਉਰੋ ਰਿਪੋਰਟ: ਬਠਿੰਡਾ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵੱਲੋਂ ਅਕਾਲੀ ਦਲ ਦੇ ਆਗੂ ਦੇ ਘਰ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਕੱਲ੍ਹ ਦੇਰ ਰਾਤ ਵਾਪਰੀ। ਇਸ ਘਟਨਾ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ। ਅਕਾਲੀ ਦਲ ਦੇ ਆਗੂ ਦਾ ਭਰਾ ਵੀ ਸਿਆਸਤ ਵਿੱਚ ਸਰਗਰਮ ਹੈ ਅਤੇ ਕਾਂਗਰਸ ਨਾਲ ਜੁੜਿਆ ਹੋਇਆ ਹੈ।
