ਪੰਚਾਇਤੀ ਚੋਣਾਂ: ਤਰਨਤਾਰਨ ’ਚ ਪੋਲਿੰਗ ਸਟੇਸ਼ਨ ਦੇ ਬਾਹਰ ਚੱਲੀ ਗੋਲ਼ੀ, ਗੁਰਦਾਸਪੁਰ ’ਚ ਹੰਗਾਮਾ
ਬਿਉਰੋ ਰਿਪੋਰਟ: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੋਹਲ ਸੈਨ ਵਿੱਚ ਪੋਲਿੰਗ ਬੂਥ ਦੇ ਬਾਹਰ ਗੋਲ਼ੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੋਟ ਪਾਉਣ ਲਈ ਕਤਾਰ ’ਚ ਖੜ੍ਹੇ ਲੋਕਾਂ ’ਚ ਝਗੜਾ ਹੋ ਗਿਆ ਜਿਸ ਤੋਂ ਬਾਅਦ ਇਕ ਵਿਅਕਤੀ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ
