ਮੁੜ ਚਾਲੂ ਹੋਇਆ ਲਾਡੋਵਾਲ ਟੋਲ ਪਲਾਜ਼ਾ, ਕਈ ਕਿਸਾਨ ਆਗੂ ਹਿਰਾਸਤ ‘ਚ
ਲੁਧਿਆਣਾ : ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਫਿਰ ਤੋਂ ਸ਼ੁਰੂ ਹੋ ਗਿਆ ਹੈ। ਟੋਲ ਪਲਾਜ਼ਾ ਦੀ ਸੁਰੱਖਿਆ ਲਈ 250 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਹਨ। ਕਿਸਾਨ ਅੱਜ ਇੱਕ ਵਾਰ ਫਿਰ ਟੋਲ ਪਲਾਜ਼ਾ ਖਾਲੀ ਕਰਵਾਉਣ ਲਈ ਇਕੱਠੇ ਹੋਣ ਜਾ ਰਹੇ ਸਨ ਪਰ ਜ਼ਿਲ੍ਹਾ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ