ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਖ਼ਾਸ ਨਿਰਦੇਸ਼ ਜਾਰੀ
ਅੰਮ੍ਰਿਤਸਰ: ਅੱਜ ਮਿਤੀ 30 ਅਗਸਤ 2024 ਨੂੰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ
