ਸ੍ਰੀ ਦਰਬਾਰ ਸਾਹਿਬ ਦੇ ਨੇੜੇ ਨਾਜਾਇਜ਼ ਇਮਾਰਤਾਂ ‘ਤੇ ਨਿਗਮ ਨੇ ਕੀਤੀ ਕਾਰਵਾਈ ਹੋਟਲ ਦੀ ਚੌਥੀ ਪੰਜਵੀਂ ਮੰਜ਼ਿਲ ਤੋੜੀ
ਅੰਮ੍ਰਿਤਸਰ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਅਧਿਕਾਰੀ ਹਰਕਤ ਵਿੱਚ ਆਏ ਹਨ। ਕਾਰਪੋਰੇਸ਼ਨ ਅੰਮ੍ਰਿਤਸਰ ਦੇ ਅਧਿਕਾਰੀਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਚਾਰ ਚੁਫੇਰਿਓਂ ਬਣ ਰਹੀਆਂ ਉੱਚੀਆਂ ਇਮਾਰਤਾਂ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਤੜਕਸਾਰ ਕਾਰਪੋਰੇਸ਼ਨ ਦੇ ਅਧਿਕਾਰੀ ਇਮਾਰਤਾਂ ਦੀਆਂ ਬਿਲਡਿੰਗਾਂ ਤੋੜਨ ਲਈ ਪੁੱਜ ਗਏ।
