ਅੰਮ੍ਰਿਤਪਾਲ ਸਿੰਘ ਮਾਮਲੇ ਦੀ ਸੁਣਵਾਈ ਅੱਜ! NSA ਦੀ ਮਿਆਦ ਵਧਾਉਣ ਖ਼ਿਲਾਫ਼ ਹਾਈਕੋਰਟ ’ਚ ਚੁਣੌਤੀ
ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ’ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਦੀ ਅਦਾਲਤ ਵਿੱਚ ਹੋਵੇਗੀ।
