ਕੇਂਦਰ ਦਾ ਡੱਲੇਵਾਲ ਨੂੰ ਗੱਲਬਾਤ ਦਾ ਸੱਦਾ, ਮੈਡੀਕਲ ਸਹਾਇਤਾ ਸ਼ੁਰੂ
ਬਿਉਰੋ ਰਿਪੋਰਟ – ਸ਼ੰਭੂ ਅਤੇ ਢਾਬੀ ਗੁੱਜਰਾਂ ਬਾਰਡਰਾਂ ’ਤੇ 11 ਮਹੀਨਿਆਂ ਤੋਂ ਜਾਰੀ ਕਿਸਾਨ ਅੰਦੋਲਨ ’ਚ ਅੱਜ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਕੇਂਦਰ ਨੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚੇ ਨੂੰ ਗੱਲਬਾਤ ਦਾ ਸੱਦਾ ਦਿੱਤਾ। ਕਿਸਾਨਾਂ ਅਤੇ ਕੇਂਦਰ ਦੇ ਨੁਮਾਇੰਦਿਆਂ ਵਿਚਕਾਰ ਮੀਟਿੰਗ 14 ਫਰਵਰੀ ਨੂੰ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਹਾਤਮਾ ਗਾਂਧੀ