ਮੁੱਖ ਮੰਤਰੀ ਨੇ ਗਵਰਨਰ ‘ਤੇ ਕੱਸਿਆ ਤੰਜ, ਸੜਕੀ ਪ੍ਰੋਜੈਕਟਾਂ ਨੂੰ ਲੈ ਕੇ ਦਿੱਤਾ ਇਹ ਬਿਆਨ
- by Manpreet Singh
- July 18, 2024
- 0 Comments
ਰਾਸ਼ਟਰਪਤੀ ਦਰੌਪਦੀ ਮੁਰਮੂ ਨੇ ਬੀਤੇ ਦਿਨੀ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਯੂਨੀਵਰਸਿਟੀ ਸੋਧ ਬਿੱਲ ਨੂੰ ਵਾਪਸ ਭੇਜ ਦਿੱਤਾ ਸੀ। ਜਿਸ ‘ਤੇ ਹਣ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਪੰਜਾਬ ਦੇ ਗਵਰਨਰ ‘ਤੇ ਤੰਜ ਕੱਸਦਿਆਂ ਕਿਹਾ ਕਿ ਜੋ ਬਿੱਲ ਉਨ੍ਹਾਂ ਨੇ ਪਾਸ ਨਹੀਂ ਕਰਨਾ ਹੁੰਦਾ ਉਹ ਬਿੱਲ ਰਾਸ਼ਟਰਪਤੀ ਨੂੰ ਭੇਜ ਦਿੱਤਾ
ਹਰਿਆਣਾ ਦੇ ਸਿਆਸੀ ਰਣ ‘ਚ ਉੱਤਰੀ ਆਮ ਆਦਮੀ ਪਾਰਟੀ, ਕੀਤਾ ਵੱਡਾ ਐਲਾਨ
- by Manpreet Singh
- July 18, 2024
- 0 Comments
ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਨੇ ਦਿੱਲੀ ਅਤੇ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਹੁਣ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ,ਰਾਜਸਭਾ ਐੱਮਪੀ ਸੰਜੇ ਅਤੇ ਸੰਦੀਪ ਪਾਾਠਕ ਨੇ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ’ਤੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ
ਅਕਾਲੀ ਦਲ ਦੀ ਬਗ਼ਾਵਤ ’ਤੇ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਮਜੀਠੀਆ!
- by Preet Kaur
- July 18, 2024
- 0 Comments
ਬਿਉਰੋ ਰਿਪੋਰਟ – ਅਕਾਲੀ ਦਲ ਦੀ ਬਗ਼ਾਵਤ ’ਤੇ ਪਹਿਲੀ ਵਾਰ ਬਿਕਰਮ ਸਿੰਘ ਮਜੀਠੀਆ ਖੁੱਲ ਕੇ ਬੋਲੇ ਹਨ ਉਨ੍ਹਾਂ ਦੀ ਚੁੱਪੀ ਲਗਾਤਾਰ ਸਵਾਲਾਂ ਦੇ ਘੇਰੇ ਵਿੱਚ ਹੈ। ਮਜੀਠੀਆ ਨੇ ਸ਼ਿਕਾਇਤ ਕਰਨ ਵਾਲੇ ਆਗੂਆਂ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਜਦੋਂ ਵਜ਼ਾਰਤ ਦਾ ਸੁੱਖ ਭੋਗ ਰਹੇ ਸੀ ਤੇ ਇਸ ਦੌਰਾਨ ਕਈ ਫਾਇਦੇ ਵੀ ਚੁੱਕ ਦੇ ਰਹੇ ਹਨ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭੁੱਲ ਦੀ ਸੁਣਾਈ ਜਾਂਦੀ ਹੈ ‘ਸਜ਼ਾ’ ਜਾਂ ‘ਸੇਵਾ?’ ਇੱਕ ਮੀਡੀਆ ਅਦਾਰੇ ਦੇ ਸਵਾਲ ’ਤੇ SGPC ਦਾ ਤਗੜਾ ਜਵਾਬ
- by Preet Kaur
- July 18, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੋਜ਼ਾਨਾ ਸਪੋਕਸਮੈਨ ਨੂੰ ਇੱਕ ਵਾਰ ਫਿਰ ਤਾੜਨਾ ਕਰਦਿਆਂ ਪੰਥ ਵਿਰੋਧੀ ਲਿਖਤਾਂ ਲਿਖਣ ਤੇ ਪ੍ਰਚਾਕ ਕਰਨ ’ਤੇ ਸਖ਼ਤ ਚੇਤਾਵਨੀ ਦਿੱਤੀ ਹੈ। 10 ਮਾਰਚ, 2004 ਨੂੰ ਜਾਰੀ ਹੁਕਮਨਾਮੇ ਦੀ ਨਕਲ ਸ਼ੇਅਰ ਕਰਦਿਆ SGPC ਨੇ ਯਾਦ ਕਰਵਾਇਆ ਹੈ ਕਿ ਸਪੋਕਸਮੈਨ ਨੂੰ ਪਹਿਲਾਂ ਵੀ ਕਈ ਵਾਰ ਸਖ਼ਤ ਤਾੜਨਾ ਕੀਤੀ ਗਈ, ਤਨਖ਼ਾਹੀਆ
ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਦੀ ਯੋਜਨਾ ਕੀਤੀ ਨਾਕਾਮ, SSOC ਅੰਮ੍ਰਿਤਸਰ ਨੇ ਵੱਡੀ ਸਫਲਤਾ ਕੀਤੀ ਹਾਸਲ
- by Manpreet Singh
- July 18, 2024
- 0 Comments
ਪੰਜਾਬ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵੱਲੋਂ ਚਲਾਏ ਗਏ ਖੁਫੀਆ ਅਪਰੇਸ਼ਨ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਇਹ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਿਹਾ ਸੀ, ਜਿਸ ਨੂੰ ਨਾਕਾਮ
ਜਲੰਧਰ ‘ਚ ਪਾਣੀ ਦੀ ਕਿੱਲਤ ਨੂੰ ਲੈ ਕੇ ਹੰਗਾਮਾ, ਔਰਤਾਂ ਨੇ ਕਪੂਰਥਲਾ ਮੁੱਖ ਮਾਰਗ ਕੀਤਾ ਜਾਮ
- by Gurpreet Singh
- July 18, 2024
- 0 Comments
ਜਲੰਧਰ ‘ਚ ਪਾਣੀ ਦੀ ਕਿੱਲਤ ਤੋਂ ਪ੍ਰੇਸ਼ਾਨ ਪੰਜਪੀਰ ਕਲੋਨੀ ਵਾਸੀਆਂ ਦਾ ਗੁੱਸਾ ਅੱਜ ਸਿਖਰ ‘ਤੇ ਪਹੁੰਚ ਗਿਆ, ਜਿਸ ਕਾਰਨ ਕਲੋਨੀ ਵਾਸੀਆਂ ਨੇ ਜਲੰਧਰ-ਕਪੂਰਥਲਾ ਮੁੱਖ ਮਾਰਗ ‘ਤੇ ਜਾਮ ਲਗਾ ਕੇ ਨਿਗਮ ਪ੍ਰਸ਼ਾਸਨ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਔਰਤਾਂ ਨੇ ਆਪਣਾ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ
ਅੰਮ੍ਰਿਤਪਾਲ ਸਿੰਘ ਦੇ ਭਰਾ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ ’ਚ ਪੁਲਿਸ! ਅਦਾਲਤ ਤੋਂ ਮੰਗੀ ਇਜਾਜ਼ਤ!
- by Preet Kaur
- July 18, 2024
- 0 Comments
ਬਿਉਰੋ ਰਿਪੋਰਟ – ਆਈਸ ਡਰੱਗ ਦੇ ਇਲਜ਼ਾਮ ਵਿੱਚ ਫੜੇ ਗਏ ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈੱਪੀ ਅਤੇ ਉਨ੍ਹਾਂ ਦੇ ਦੋਸਤ ’ਤੇ ਹੁਣ ਪੁਲਿਸ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਪੁਲਿਸ ਨੇ ਅਦਾਲਤ ਵਿੱਚ ਰਿਵੀਜ਼ਨ ਅਰਜ਼ੀ ਪਾਈ ਹੈ। ਜਿਸ ਵਿੱਚ ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਦੋਸਤ ਲਵਪ੍ਰੀਤ ਸਿੰਘ ਕੋਲੋ ਡਿਟੇਲ
ਫਰਿੱਜ ਰਿਪੇਅਰ ਕਰਨ ਵਾਲੇ ਨੌਜਵਾਨ ’ਤੇ ਤਲਵਾਰ ਨਾਲ ਹਮਲਾ! ਵਜ੍ਹਾ ਜਾਣ ਉੱਡ ਜਾਣਗੇ ਹੋਸ਼
- by Preet Kaur
- July 18, 2024
- 0 Comments
ਭਵਾਨੀਗੜ੍ਹ: ਪਿੰਡ ਭੱਟੀਵਾਲ ਕਲ੍ਹਾਂ ਦੇ ਪਿੰਡ ਖਨਾਲ ਵਿੱਚ ਖ਼ੌਫ਼ਨਾਕ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਨਿਹੰਗ ਸਿੰਘਾਂ ’ਤੇ ਕਥਿਤ ਤੌਰ ’ਤੇ ਇੱਕ ਨੌਜਵਾਨ ਨੂੰ ਤਲਵਾਰ ਨਾਲ ਵੱਢਣ ਦੇ ਇਲਜ਼ਾਮ ਲੱਗੇ ਹਨ। ਮ੍ਰਿਤਕ ਨੌਜਵਾਨ ਦਲਿਤ ਭਾਈਚਾਰੇ ਨਾਲ ਸਬੰਧ ਰੱਖਦਾ ਸੀ ਤੇ ਫਰਿੱਜ ਰਿਪੇਅਰ ਦੀ ਦੁਕਾਨ ’ਤੇ ਕੰਮ ਕਰਦਾ ਸੀ। ਪਿੰਡ ਭੱਟੀਵਾਲ ਕਲ੍ਹਾਂ ਦੇ ਸਰਪੰਚ ਜਸਕਰਨ
ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਪੰਜਾਬ ਪੁਲਿਸ ਦਾ ਮੁਲਾਜ਼ਮ ਗ੍ਰਿਫਤਾਰ
- by Gurpreet Singh
- July 18, 2024
- 0 Comments
ਮੁਹਾਲੀ ਐਸਟੀਐਫ ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੁਲਿਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋ ਕੇ ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਸੀ। ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਅਤੇ ਔਰਤ ਦਾ ਨਾਂ ਨਵਕਿਰਨ ਕੌਰ ਹੈ।
