ਐੱਸਜੀਪੀਸੀ ਪ੍ਰਧਾਨ ਨੇ ਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ ‘ਚ ਕੜੇ ਲੁਹਾਉਣ ਦੀ ਕੀਤੀ ਨਿੰਦਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਬੀਐੱਸਈ ਦੇ ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਅੱਜ ਕਰਵਾਏ ਗਏ ਇਮਤਿਹਾਨ ਦੌਰਾਨ ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇਬੀ ਡੀਏਵੀ ਸਕੂਲ ਵਿਖੇ ਬਣੇ ਕੇਂਦਰ ਵਿਖੇ ਸਿੱਖ ਉਮੀਦਵਾਰਾਂ ਦੇ ਕੜੇ ਲੁਹਾਉਣ ਦੀ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਚੰਡੀਗੜ੍ਹ ਦੇ
