ਪੰਜਾਬ ਪੁਲਿਸ ਨੇ ਵੱਡੇ ਡਰੱਗ ਨੈਕਸਸ ਦਾ ਪਰਦਾਫਾਸ਼ ਕੀਤਾ ਹੈ
- by Manpreet Singh
- July 15, 2024
- 0 Comments
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਉਹ ਮੱਧ ਪ੍ਰਦੇਸ਼ ਤੋਂ ਤਸਕਰੀ ਕਰਕੇ 4100 ਕਿਲੋਗ੍ਰਾਮ (210 ਬੋਰੀਆਂ) ਭੁੱਕੀ ਪੰਜਾਬ ਲਿਆ ਰਿਹਾ ਸੀ। ਡੀਜੀਪੀ ਨੇ ਦੱਸਿਆ ਕਿ ਸਾਰੀ ਭੁੱਕੀ ਬਰਾਮਦ ਕਰ ਲਈ ਹੈ। ਇਸ ਤੋਂ ਬਾਅਦ ਪੁਲਿਸ ਵੱਲੋਂ ਇਸ ਸਬੰਧੀ ਪੂਰੀ ਛਾਣਬੀਣ
ਅਕਾਲ ਤਖਤ ਸਾਹਿਬ ਨੇ ਸੁਖਬੀਰ ਬਾਦਲ ਤੋਂ ਮੰਗਿਆ ਸ਼ਪੱਸਟੀਕਰਨ, ਅਕਾਲੀ ਦਲ ਨੇ ਦਿੱਤਾ ਇਹ ਜਵਾਬ
- by Manpreet Singh
- July 15, 2024
- 0 Comments
ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈਲ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਨੇ ਅਕਾਲ ਤਖਤ ਸਾਹਿਬ ਵੱਲੋਂ ਮੰਗੇ ਸ਼ਪੱਸਟੀਕਰਨ ‘ਤੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਮਹਾਨ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਕਾਲ ਤਖਤ ਸਾਹਿਬ ਦੇ ਆਦੇਸ਼ ਦੀ ਇੰਨ ਬਿੰਨ ਪਾਲਣਾ ਕਰੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਗੁਰੂ ਘਰ ਦਾ
ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ
- by Manpreet Singh
- July 15, 2024
- 0 Comments
ਨਰਮੇ ਦੀ ਫ਼ਸਲ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਵਾਸਤੇ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਦੋ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 128 ਨਿਗਰਾਨ ਟੀਮਾਂ ਦਾ ਗਠਨ ਕੀਤਾ ਹੈ। ਇਹ ਟੀਮਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਵਿੱਚ
ਮੁਕਤਸਰ ਦੇ ਪਿੰਡ ਮਾਹੂਆਣਾ ‘ਚ ਡਿੱਗੀ ਛੱਤ, 8 ਸਾਲਾ ਬੱਚੀ ਨਾਲ ਵਾਪਰਿਆ ਭਿਆਨਕ ਹਾਦਸਾ
- by Manpreet Singh
- July 15, 2024
- 0 Comments
ਜ਼ਿਲ੍ਹਾ ਮੁਕਤਸਰ ਦੇ ਪਿੰਡ ਮਾਹੂਆਣਾ ਵਿੱਚ ਇੱਕ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇੱਕ 8 ਸਾਲਾ ਬੱਚੀ ਦੀ ਮੌਤ ਹੋ ਗਈ ਹੈ। ਇਸ ਘਟਨਾ ‘ਚ ਇੱਕ ਨੌਜਵਾਨ ਵੀ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਮਲੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ
ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਦੇ ਸਪੀਕਰ ਨੂੰ ਲਿਖੀ ਚਿੱਠੀ! ਇਸ ਕੰਮ ਦੀ ਮੰਗੀ ਇਜਾਜ਼ਤ!
- by Manpreet Singh
- July 15, 2024
- 0 Comments
ਬਿਉਰੋ ਰਿਪੋਰਟ – ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੇ ਮਾਨਸੂਨ ਇਜਲਾਸ ਵਿੱਚ ਹਿੱਸਾ ਲੈਣ ਲਈ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ। 22 ਜੁਲਾਈ ਨੂੰ ਮਾਨਸੂਨ ਇਜਲਾਸ ਸ਼ੁਰੂ ਹੋਵੇਗਾ। ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਮਾਨਸੂਨ ਸੈਸ਼ਨ ਵਿੱਚ ਉਨਾਂ ਦੀ ਭਾਗੀਦਾਰੀ ਨੂੰ ਲੈਕੇ ਜ਼ਰੂਰੀ ਤਿਆਰੀ ਕਰਨ ਦੀ
ਅਕਾਲੀ ਦਲ ਦੇ ਬਾਗੀ ਧੜੇ ਦਾ ਵੱਡਾ ਫੈਸਲਾ, ਗੁਰਪ੍ਰਤਾਪ ਵਡਾਲਾ ਨੂੰ ਦਿੱਤੀ ਇਹ ਜਿੰਮੇਵਾਰੀ
- by Manpreet Singh
- July 15, 2024
- 0 Comments
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਚੰਡੀਗੜ੍ਹ ਵਿੱਚ ਮੀਟਿੰਗ ਕਰਕੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਸੁਧਾਰ ਲਹਿਰ ਚਲਾਈ ਜਾਵੇਗੀ। ਉਸ ਦਾ ਕਨਵਿਨਰ ਗੁਰਪਰਤਾਪ ਸਿੰਘ ਵਡਾਲਾ ਨੂੰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਇਸ ਸਬੰਧੀ ਇਕ ਪਰਜਿਡਿਅਮ ਵੀ ਬਣਾਈ ਗਈ ਹੈ। ਇਸ ਦਾ ਐਲਾਨ ਕੁਝ ਦਿਨਾਂ ਦੇ ਅੰਦਰ ਕਰ ਦਿੱਤਾ ਜਾਵੇਗਾ। ਹਲਕਾ
ਸਰਵਣ ਪੰਧੇਰ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ! ਪੰਜਾਬ ਸਰਕਾਰ ਨੂੰ ਵੀ ਕੀਤੀ ਖ਼ਾਸ ਅਪੀਲ
- by Preet Kaur
- July 15, 2024
- 0 Comments
ਬਿਉਰੋ ਰਿਪੋਰਟ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਵੀ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਮਸਲੇ ’ਤੇ ਕੋਈ ਕਾਰਵਾਈ ਨਾ ਕਰਨ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ ਤੇ ਪੰਜਾਬ ਸਰਕਾਰ ਨੂੰ ਗੁਲਾਬੀ ਸੁੰਡੀ ਦਾ ਜਲਦੀ ਹੱਲ ਕੱਢਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ
ਸੁਖਬੀਰ ਬਾਦਲ ਦੀਆਂ ਵਧ ਸਕਦੀਆਂ ਮੁਸ਼ਕਲਾਂ, ਪੰਜ ਸਿੰਘ ਸਾਹਿਬਾਨਾਂ ਨੇ ਜਾਰੀ ਕੀਤਾ ਇਹ ਆਦੇਸ਼
- by Manpreet Singh
- July 15, 2024
- 0 Comments
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹੋਈ ਹੈ।ਇਸ ਵਿੱਚ ਪੰਜ ਸਿੱਖ ਸਾਹਿਬਾਨਾਂ ਵੱਲੋਂ ਚਾਰ ਮੁੱਖ ਫੈਸਲੇ ਕੀਤੇ ਗਏ ਹਨ। ਸੁਖਬੀਰ ਬਾਦਲ ਤੋਂ ਮੰਗਿਆ ਸਪੱਸ਼ਟੀਕਰਨ ਪੰਜ ਸਿੰਘ ਸਾਹਿਬਾਨਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਵਿੱਚ ਅਰੋਪ
