ਜਥੇਦਾਰ ਗੜਗੱਜ ਨੇ ਕੰਨਿਆਕੁਮਾਰੀ ਦੇ ਸਵਾਮੀਥੋਪੂ ਵਿੱਚ ਅੱਯਾਵਲ਼ੀ ਮੁਖੀ ਨਾਲ ਕੀਤੀ ਮੁਲਾਕਾਤ
ਬਿਊਰੋ ਰਿਪੋਰਟ (ਕੰਨਿਆਕੁਮਾਰੀ/ਅੰਮ੍ਰਿਤਸਰ, 11 ਸਤੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੇਸ਼ ਦੇ ਦੱਖਣੀ ਹਿੱਸੇ ਵਿੱਚ ਰਹਿਣ ਵਾਲੇ ਅੱਯਾਵਲ਼ੀ ਭਾਈਚਾਰੇ ਨਾਲ ਇਕਜੁੱਟਤਾ ਪ੍ਰਗਟ ਕਰਨ ਅਤੇ ਇਨ੍ਹਾਂ ਬਾਰੇ ਅਨੁਭਵ ਤੇ ਜਾਣਕਾਰੀ ਹਾਸਲ ਕਰਨ ਲਈ ਕੰਨਿਆਕੁਮਾਰੀ ਸਥਿਤ ਉਨ੍ਹਾਂ ਦੇ ਮੁੱਖ ਦਫ਼ਤਰ ਵਿਖੇ ਅੱਯਾਵਲ਼ੀ ਮੁਖੀ ਬਾਲਾ ਪ੍ਰਜਾਪਤੀ ਆਦਿਕਲਾਰ ਨਾਲ ਮੁਲਾਕਾਤ ਕੀਤੀ।
