ਦਿਲ ਕੰਬਦਾ ਏ, ਜੇ ਕਰੀਏ ਗੱਲਾਂ ਸਰਹੰਦ ਦੀਆਂ…
‘ਦ ਖ਼ਾਲਸ ਬਿਊਰੋ : ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸ਼ਹੀਦੀ ਸਭਾ ਦੀ ਅੱਜ ਸ਼ੁਰੂਆਤ ਹੋ ਚੁੱਕੀ ਹੈ। ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ,
