ਅੰਮ੍ਰਿਤਸਰ ’ਚ ਪੰਥਕ ਜਥੇਬੰਦੀਆਂ ਨੇ ਜਥੇਦਾਰ ਨੂੰ ਸੌਂਪਿਆ ਗੁਰਮਤਾ! ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੋਟ ਦੀ ਰਾਜਨੀਤੀ ਤੋਂ ਮੁਕਤ ਕਰਨ ਦੀ ਅਪੀਲ
ਬਿਉਰੋ ਰਿਪੋਰਟ: ਅੰਮ੍ਰਿਤਸਰ ਵਿੱਚ ਅੱਜ ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੁਰਮਤਾ ਪੱਤਰ ਸੌਂਪਿਆ, ਜਿਸ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਲਈ ਵੋਟ ਰਾਜਨੀਤੀ ਤੋਂ ਮੁਕਤ ਹੋਣ ਦਾ ਸੁਝਾਅ ਦਿੱਤਾ ਗਿਆ ਹੈ। ਇਸ ਦੌਰਾਨ ਇਹ ਵੀ ਕਿਹਾ ਗਿਆ ਕਿ ਸਿਆਸੀ ਝਗੜੇ ਦੇ ਨਿਪਟਾਰੇ ਲਈ 30