ਹੇਮਕੁੰਟ ਸਾਹਿਬ ਦੇ ਯਾਤਰੀਆਂ ਲਈ ਵੱਡੀ ਖ਼ੁਸ਼ਖ਼ਬਰੀ! ਪੰਜਾਬ ਤੋਂ ਸਿੱਧੀ ਹਵਾਈ ਸੇਵਾ ਸ਼ੁਰੂ
25 ਮਈ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਰਹੀ ਹੈ। ਜੇ ਤੁਸੀਂ ਵੀ ਇਹ ਯਾਤਰਾ ਕਰਨ ਦੇ ਚਾਹਵਾਨ ਹੋ ਤਾਂ ਤੁਹਾਡੇ ਲਈ ਖ਼ੁਸ਼ਖ਼ਬਰੀ ਹੈ ਕਿ ਹੁਣ ਤੁਸੀਂ ਹੈਲੀਕਾਪਟਰ ’ਤੇ ਗੁਰਧਾਮ ਦੇ ਦਰਸ਼ਨ ਕਰ ਸਕਦੇ ਹੋ। ਇਸ ਵਾਰ ਉੱਤਰਾਖੰਡ ਦੇ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਨਵੀਂ ਹੈਲੀਕਾਪਟਰ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ।