ਬਾਣੀ ਦੇ ਬੋਹਿਥ, ਮਹਾਨ ਕੀਰਤਨੀਏ, ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਚੌਥੀ ਪਾਤਸ਼ਾਹੀ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਘਰ ਤੀਜੀ ਪਾਤਸ਼ਾਹੀ ਸ਼੍ਰੀ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਬੀਬੀ ਭਾਨੀ ਜੀ ਦੀ ਕੁੱਖੋਂ ਗੋਇੰਦਵਾਲ ਸਾਹਿਬ ਵਿਖੇ 1563 ਈਸਵੀ ਨੂੰ ਹੋਇਆ। ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਤਿੰਨ ਸਾਹਿਬਜ਼ਾਦੇ ਸਨ: ਬਾਬਾ ਪ੍ਰਿਥੀ ਚੰਦ, ਬਾਬਾ ਮਹਾਂਦੇਵ