ਸਿੱਖ ਰਾਜ ਦੇ ਪਹਿਲੇ ਬਾਦਸ਼ਾਹ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ, ਪੁੱਤਰ ਅਜੇ ਸਿੰਘ ਅਤੇ ਹੋਰ ਸਿੰਘਾਂ ਦਾ ਸ਼ਹੀਦੀ ਸਾਕਾ
‘ਦ ਖਾਲਸ ਬਿਊਰੋ:- ਸਿੱਖ ਇਤਿਹਾਸ ਨੂੰ ਸਿੱਖ ਗੁਰੂ ਸਾਹਿਬਾਨਾਂ,ਮਹਾਨ ਸੂਰਬੀਰ ਯੋਧਿਆਂ ਨੇ ਆਪਣੀਆਂ ਲਾਸਾਨੀ ਸ਼ਹਾਦਤਾਂ ਦੇ ਕੇ ਆਪਣੇ ਖੂਨ ਨਾਲ ਸਿੰਜਿਆ ਹੈ। ਪੰਜਾਬ ਦੀ ਧਰਤੀ ਸਦੀਆਂ ਤੋਂ ਵਿਦੇਸ਼ੀ ਹਮਲਾਵਰਾਂ ਦੇ ਪੈਰਾਂ ਥੱਲੇ ਲਤਾੜੀ ਜਾਂਦੀ ਰਹੀ ਹੈ। ਗੁਰੂ ਸਾਹਿਬਾਨ ਇੱਥੋਂ ਦੀ ਦੱਬੀ-ਕੁਚਲੀ, ਸਾਹਸਹੀਣ ਤੇ ਨਿਰਾਸ਼ਤਾ ਵਿੱਚ ਘਿਰੀ ਲੋਕਾਈ ਲਈ ਅਧਿਆਤਮਕ ਗਿਆਨ, ਉੱਦਮ, ਸੂਰਬੀਰਤਾ, ਆਤਮ-ਸਨਮਾਨ, ਆਤਮਵਿਸ਼ਵਾਸ,ਫਤਿਹ ਅਤੇ