ਪੰਜਾਬ ’ਚ ਮੋਡੀਫਾਈਡ ਗੱਡੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਗੱਡੀ ਵਿੱਚ ਬਦਲਾਅ ਨਹੀਂ ਕਰ ਸਕਦੇ ਮਾਲਕ
ਬਿਊਰੋ ਰਿਪੋਰਟ (ਲੁਧਿਆਣਾ, 10 ਨਵੰਬਰ 2025): ਲੁਧਿਆਣਾ ਵਿੱਚ ਡੀਜੀਪੀ ਟ੍ਰੈਫਿਕ ਏ.ਐੱਸ. ਰਾਏ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਵਿੱਚ ਪੰਜਾਬ ਦੇ ਸਾਰੇ ਡੀਐੱਸਪੀ ਅਤੇ ਐੱਸਪੀ ਟ੍ਰੈਫਿਕ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਦਾ ਮੁੱਖ ਮਕਸਦ ਡੀਜੀਪੀ ਪੰਜਾਬ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਅਤੇ ਪੂਰੇ ਸੂਬੇ ਵਿੱਚ ਮੋਡੀਫਾਈਡ ਵਾਹਨਾਂ
