India

CBI Raid : ਸਾਬਕਾ ਸਰਕਾਰੀ ਕਰਮਚਾਰੀ ਦੇ ਟਿਕਾਣਿਆਂ ‘ਤੇ ਛਾਪੇਮਾਰੀ, 20 ਕਰੋੜ ਰੁਪਏ ਕੀਤੇ ਜ਼ਬਤ

CBI raid, income, Wapcos, cash recovered in CBI raid, Chandigarh

ਨਵੀਂ ਦਿੱਲੀ : ਜਲ ਸ਼ਕਤੀ ਮੰਤਰਾਲੇ ਦੇ ਅਧੀਨ ਵੈਪਕੋਸ ਵਾਟਰ ਐਂਡ ਪਾਵਰ ਕੰਸਲਟੈਂਸੀ ਦੇ ਸਾਬਕਾ ਸੀਐਮਡੀ ਰਾਜੇਂਦਰ ਕੁਮਾਰ ਗੁਪਤਾ ਦੇ ਟਿਕਾਣਿਆਂ ਤੋਂ 20 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ। ਇਹ ਕਾਰਵਾਈ ਕੇਂਦਰੀ ਜਾਂਚ ਏਜੰਸੀ (CBI) ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਕੀਤੀ ਹੈ।

ਸੀਬੀਆਈ ਨੇ ਦਿੱਲੀ, ਚੰਡੀਗੜ੍ਹ, ਪੰਚਕੂਲਾ, ਗੁਰੂਗ੍ਰਾਮ, ਸੋਨੀਪਤ ਅਤੇ ਗਾਜ਼ੀਆਬਾਦ ਸਮੇਤ 19 ਥਾਵਾਂ ‘ਤੇ ਛਾਪੇ ਮਾਰੇ। ਇਹ ਛਾਪੇਮਾਰੀ ਜਲ ਸ਼ਕਤੀ ਮੰਤਰਾਲੇ ਦੇ ਅਧੀਨ ਵੈਪਕੋਸ ਵਾਟਰ ਐਂਡ ਪਾਵਰ ਕੰਸਲਟੈਂਸੀ ਦੇ ਸਾਬਕਾ ਸੀਐਮਡੀ ਰਾਜੇਂਦਰ ਕੁਮਾਰ ਗੁਪਤਾ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਗਈ ਸੀ।

ਸੀਬੀਆਈ ਨੇ ਰਾਜਿੰਦਰ ਕੁਮਾਰ ਗੁਪਤਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ 20 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਹੈ। ਸੀਬੀਆਈ ਦੀ ਟੀਮ ਨੇ ਰਾਜਿੰਦਰ ਕੁਮਾਰ ਗੁਪਤਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। 19 ਥਾਵਾਂ ‘ਤੇ ਛਾਪੇਮਾਰੀ ਕਰਦੇ ਹੋਏ 20 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਹੈ।

ਮੁਲਜ਼ਮ ਰਾਜਿੰਦਰ ਕੁਮਾਰ ਗੁਪਤਾ ਵਾਟਰ ਐਂਡ ਪਾਵਰ ਕੰਸਲਟੈਂਸੀ ਵਿੱਚ ਸੀਐਮਡੀ ਵਜੋਂ ਕੰਮ ਕਰਦਾ ਸੀ ਅਤੇ ਇਹ ਕੰਪਨੀ ਜਲ ਸ਼ਕਤੀ ਮੰਤਰਾਲੇ ਅਧੀਨ ਕੰਮ ਕਰਦੀ ਸੀ। ਕੇਂਦਰੀ ਜਾਂਚ ਏਜੰਸੀ ਨੇ ਮੁਲਜ਼ਮਾਂ ਦੇ ਟਿਕਾਣਿਆਂ ‘ਤੇ 19 ਥਾਵਾਂ ‘ਤੇ ਤਲਾਸ਼ੀ ਲਈ ਹੈ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ ਕਰੀਬ 20 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਇਸ ਦੇ ਨਾਲ ਹੀ ਅਹਿਮ ਦਸਤਾਵੇਜ਼, ਗਹਿਣੇ ਅਤੇ ਡਿਜੀਟਲ ਉਪਕਰਣ ਬਰਾਮਦ ਕੀਤੇ ਗਏ ਹਨ।

ਸੀਬੀਆਈ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਬਕਾ ਸਰਕਾਰੀ ਮੁਲਾਜ਼ਮ ‘ਤੇ ਦੋਸ਼ ਹੈ ਕਿ ਉਸ ਕੋਲ ਆਮਦਨ ਤੋਂ ਵੱਧ ਜਾਇਦਾਦ ਹੈ। ਛਾਪੇਮਾਰੀ ਤੋਂ ਬਾਅਦ ਸੀਬੀਆਈ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਸਾਬਕਾ ਸਰਕਾਰੀ ਕਰਮਚਾਰੀ ਰਾਜੇਂਦਰ ਗੁਪਤਾ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਉਸ ਦੇ ਟਿਕਾਣੇ ‘ਤੇ ਛਾਪਾ ਮਾਰਿਆ ਗਿਆ। ਇਸ ਦੌਰਾਨ 20 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ। ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।