ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਕੇਂਦਰੀ ਜਾਂਚ ਬਿਊਰੋ (CBI) ਸਾਹਮਣੇ ਪੇਸ਼ ਹੋਣਗੇ, ਜਿਸ ਦੇ ਮੱਦੇਨਜ਼ਰ ਇੱਥੇ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਅਰਧ ਸੈਨਿਕ ਬਲਾਂ ਸਮੇਤ 1,000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਚਾਰ ਤੋਂ ਵੱਧ ਲੋਕ ਇਕੱਠੇ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਇਸ ਖੇਤਰ ਵਿੱਚ ਫੌਜਦਾਰੀ ਜਾਬਤਾ (ਸੀਆਰਪੀਸੀ) ਦੀ ਧਾਰਾ 144 ਲਾਗੂ ਕੀਤੀ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਰੌਜ਼ ਐਵੇਨਿਊ ਸਥਿਤ ਆਮ ਆਦਮੀ ਪਾਰਟੀ (ਆਪ) ਦੇ ਦਫ਼ਤਰ ਦੇ ਬਾਹਰ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ‘ਆਪ’ ਦਫ਼ਤਰ ਅਤੇ ਸੀਬੀਆਈ ਹੈੱਡਕੁਆਰਟਰ ਦੇ ਨੇੜੇ ਨਾਕਾਬੰਦੀ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਕੋਈ ਸਮੱਸਿਆ ਨਾ ਆਵੇ। ਅਧਿਕਾਰੀ ਨੇ ਕਿਹਾ, “ਸੀਬੀਆਈ ਹੈੱਡਕੁਆਰਟਰ ਦੇ ਬਾਹਰ ਨੀਮ ਫੌਜੀ ਬਲਾਂ ਸਮੇਤ 1,000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।”
ਕੇਜਰੀਵਾਲ ਨੇ ਸੀਬੀਆਈ ਦਫ਼ਤਰ ਜਾਣ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ 75 ਸਾਲਾਂ ਬਾਅਦ ਦਿੱਲੀ ਵਿੱਚ ਅਜਿਹੀ ਸਰਕਾਰ ਆਈ ਹੈ, ਜਿਸ ਨੇ ਉਮੀਦ ਜਗਾਈ ਹੈ। ਸਕੂਲ, ਹਸਪਤਾਲ, ਸੜਕਾਂ ਠੀਕ ਸਨ, ਵਿਕਾਸ 75 ਸਾਲਾਂ ਬਾਅਦ ਹੋਇਆ। ਦਿੱਲੀ ਦੀ ਤਰੱਕੀ ਦੇਖ ਕੇ ਦੇਸ਼ ਵਿੱਚ ਆਸ ਪੈਦਾ ਹੋਈ ਕਿ ਭਾਰਤ ਦਾ ਵਿਕਾਸ ਹੋ ਸਕਦਾ ਹੈ। ਕੁਝ ਦੇਸ਼ ਵਿਰੋਧੀ ਤਾਕਤਾਂ ਸਕੂਲ ਅਤੇ ਹਸਪਤਾਲ ਨਹੀਂ ਚਾਹੁੰਦੀਆਂ। ਦੇਸ਼ ਵਿਰੋਧੀ, ਭਾਰਤ ਹੁਣ ਨਹੀਂ ਰੁਕੇਗਾ।
अब आप जो मर्ज़ी कर लीजिए। अब आप रोक नहीं पायेंगे। अब भारत दुनिया का नंबर वन देश बन के रहेगा। pic.twitter.com/xLBloVKg7o
— Arvind Kejriwal (@ArvindKejriwal) April 16, 2023
ਉਨ੍ਹਾਂ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ, ”ਸ਼ਾਇਦ ਭਾਜਪਾ ਨੇ ਸੀਬੀਆਈ ਨੂੰ ਮੈਨੂੰ ਗ੍ਰਿਫਤਾਰ ਕਰਨ ਦਾ ਹੁਕਮ ਵੀ ਦੇ ਦਿੱਤਾ ਹੋਵੇ, ਫਿਰ ਤਾਂ ਸੀਬੀਆਈ ਗ੍ਰਿਫ਼ਤਾਰ ਕਰੇਗੀ ਹੀ।’ ਉਨ੍ਹਾਂ ਨੇ ਕਿਹਾ ਕਿ ”ਇਨ੍ਹਾਂ ਨੂੰ ਬਹੁਤ ਹੰਕਾਰ ਹੋ ਗਿਆ ਹੈ। ਜੱਜ, ਮੀਡੀਆ, ਪੱਤਰਕਾਰ, ਵਪਾਰੀਆਂ ਆਦਿ ਕਿਸੇ ਨੂੰ ਵੀ ਜੇਲ੍ਹ ਦੀ ਧਮਕੀ ਦਿੰਦੇ ਰਹਿੰਦੇ ਹਨ।”