‘ਦ ਖ਼ਾਲਸ ਬਿਊਰੋ :- ਕੇਂਦਰੀ ਜਾਂਚ ਬਿਊਰੋ ਨੇ ਬੀਰਭੂਮ ਹਿੰਸਾ ਮਾਮਲੇ ਵਿੱਚ ਪੱਛਮੀ ਬੰਗਾਲ ਦੇ ਰਾਮਪੁਰਹਾਟ ਦੇ ਸਰਕਾਰੀ ਗੈਸਟ ਹਾਊਸ ਵਿੱਚ ਅਸਥਾਈ ਕੈਂਪ ਦਫ਼ਤਰ ਸਥਾਪਿਤ ਕਰ ਲਿਆ ਹੈ। ਕਲਕੱਤਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸੀਬੀਆਈ ਅਧਿਕਾਰੀਆਂ ਦੀ ਅਗਵਾਈ ਵਿੱਚ ਫੋਰੈਂਸਿਕ ਮਾਹਿਰਾਂ ਦੀ ਟੀਮ ਨੇ 25 ਮਾਰਚ ਨੂੰ ਰਾਮਪੁਰਹਾਟ ਜਾ ਕੇ ਨਮੂਨੇ ਲਏ ਸਨ। ਅਦਾਲਤ ਦੇ ਹੁਕਮਾਂ ਤੋਂ ਪਹਿਲਾਂ ਪੁਲਿਸ ਨੇ ਕੇਸ ਦਰਜ ਕਰਕੇ 10 ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ।
![](https://khalastv.com/wp-content/uploads/2022/03/47c229c2-9562-48a3-a8d4-3b5b08fa2945.jpg)