India

CBSE ਬੋਰਡ ਨੇ ਐਲਾਨੇ 10 ਵੀਂ ਕਲਾਸ ਦੇ ਨਤੀਜੇ, ਮੈਰਿਟ ਸੂਚੀ ਨਹੀਂ ਹੋਵੇਗੀ ਜਾਰੀ

‘ਦ ਖ਼ਾਲਸ ਬਿਊਰੋ:- ਅੱਜ 15 ਜੁਲਾਈ ਨੂੰ CBSE ਕੇਂਦਰੀ ਸੈਕੰਡਰੀ ਸਿੱਖਿਆ ਬੋਰਡ 10ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਗਏ ਹਨ। ਵਿਦਿਆਰਥੀ CBSE ਬੋਰਡ ਦੀ ਅਧਿਕਾਰਤ ਵੈਬਸਾਈਟ cbseresults.nic.in ‘ਤੇ  ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ। ਸਾਰੇ ਵਿਦਿਆਰਥੀ ਆਪਣੇ ਰੋਲ ਨੰਬਰ ਆਪਣੇ ਕੋਲ ਰੱਖਣ ਤਾਂ ਜੋ ਰਿਜ਼ਲਟ ਚੈੱਕ ਕੀਤਾ ਜਾ ਸਕੇ।

 

14 ਜੁਲਾਈ ਨੂੰ ਕੇਂਦਰੀ ਮੰਤਰੀ ਡਾ. ਰਮੇਸ਼ ਪੋਖਰੀਆਲ ਨਿਸ਼ੰਕ ਨੇ ਆਪਣੇ ਟਵੀਟਰ ਅਕਾਊਂਟ ਦੇ ਜ਼ਰੀਏ ਜਾਣਕਾਰੀ ਦਿੱਤੀ ਸੀ ਕਿ CBSE ਬੋਰਡ 10 ਵੀਂ ਕਾਲਸ ਦੇ ਨਤੀਜੇ 15 ਜੁਲਾਈ ਨੂੰ ਐਲਾਨੇ ਜਾਣਗੇ।

ਜਾਣਕਾਰੀ ਮੁਤਾਬਿਕ , ਬੋਰਡ ਵੱਲੋਂ 12ਵੀਂ ਦੀ ਮੈਰਿਟ ਸੂਚੀ ਵੀ ਜਾਰੀ ਨਹੀਂ ਕੀਤੀ ਗਈ ਅਤੇ ਨਾ ਹੀ ਹੁਣ 10 ਵੀਂ ਦੀ ਮੈਰਿਟ ਸੂਚੀ ਜਾਰੀ ਨਹੀਂ ਕੀਤੀ ਜਾਵੇਗੀ। ਕਿਉਕਿ ਕੋਰੋਨਾਵਾਇਰਸ ਦੀ ਮਹਾਂਮਾਰੀ ਕਰਕੇ ਪੂਰੇ ਪੇਪਰ ਨਹੀਂ ਹੋ ਸਕੇ, ਜਿਸ ਕਾਰਨ ਵਿਦਿਆਰਥੀਆਂ ਦਾ ਨਤੀਜਾ ਵੱਖਰੇ ਢੰਗ ਨਾਲ ਤਿਆਰ ਕੀਤਾ ਗਿਆ ਹੈ।

14 ਜੁਲਾਈ ਨੂੰ ਕੇਂਦਰੀ ਮੰਤਰੀ ਡਾ. ਰਮੇਸ਼ ਪੋਖਰੀਆਲ ਨਿਸ਼ੰਕ ਨੇ CBSE ਬੋਰਡ 10 ਵੀਂ ਕਾਲਸ ਦੇ ਨਤੀਜੇ 15 ਜੁਲਾਈ ਨੂੰ ਐਲਾਨੇ ਜਾਣ ਦੀ ਜਾਣਕਾਰੀ ਆਪਣੇ ਟਵੀਟਰ ਅਕਾਊਂਟ ਦੇ ਜ਼ਰੀਏ ਜਾਣਕਾਰੀ ਦਿੱਤੀ ਸੀ ।