‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦੇਸ਼ ‘ਚ ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 12ਵੀਂ ਬੋਰਡ ਦੇ ਪੇਪਰਾਂ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਵੱਲੋਂ ਸਾਰੇ ਸੂਬਿਆਂ ਨਾਲ ਬੈਠਕ ਕੀਤੀ ਗਈ, ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ।ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵਾਂਗ ਜੇਕਰ ਕੋਈ ਵਿਦਿਆਰਥੀ ਪੇਪਰ ਦੇਣ ਦੀ ਇੱਛਾ ਰੱਖਦਾ ਹੈ ਤਾਂ ਹਾਲਾਤ ਠੀਕ ਹੋਣ ‘ਤੇ ਸੀਬੀਐੱਸਈ ਵਿਦਿਆਰਥੀ ਨੂੰ ਇਹ ਮੌਕਾ ਦੇ ਸਕਦੀ ਹੈ।