The Khalas Tv Blog India CBSE ਨੇ 10ਵੀਂ-12ਵੀਂ ਪ੍ਰੀਖਿਆ ਦੀ ਡੇਟ ਸ਼ੀਟ ਕੀਤੀ ਜਾਰੀ
India Punjab

CBSE ਨੇ 10ਵੀਂ-12ਵੀਂ ਪ੍ਰੀਖਿਆ ਦੀ ਡੇਟ ਸ਼ੀਟ ਕੀਤੀ ਜਾਰੀ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਸ ਵਾਰ ਸੀਬੀਐਸਈ ਨੇ ਪਿਛਲੇ ਸਾਲਾਂ ਨਾਲੋਂ ਜਲਦੀ ਡੇਟਸ਼ੀਟ ਜਾਰੀ ਕੀਤੀ ਹੈ।  ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਅਪ੍ਰੈਲ ਤੱਕ ਜਾਰੀ ਰਹਿਣਗੀਆਂ। CBSE ਨੇ ਸ਼ਡਿਊਲ ਜਾਰੀ ਕਰ ਦਿੱਤਾ ਹੈ।

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਕਿਹਾ ਹੈ ਕਿ ਡੇਟ ਸ਼ੀਟ ਤਿਆਰ ਕਰਦੇ ਸਮੇਂ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ‘ਚ ਰੱਖਿਆ ਗਿਆ ਹੈ। ਇਸ ਵਿੱਚ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦਾਖ਼ਲਾ ਪ੍ਰੀਖਿਆ ਕਰਵਾਉਣ ਦੀ ਮਿਤੀ ਨੂੰ ਵੀ ਧਿਆਨ ਵਿੱਚ ਰੱਖਿਆ ਗਿਆ ਹੈ। ਪ੍ਰਵੇਸ਼ ਪ੍ਰੀਖਿਆਵਾਂ ਤੋਂ ਬਹੁਤ ਪਹਿਲਾਂ ਪ੍ਰੀਖਿਆਵਾਂ ਨੂੰ ਪੂਰਾ ਕਰਨ ਦੇ ਯਤਨ ਕੀਤੇ ਗਏ ਹਨ। ਇਹ ਵਿਦਿਆਰਥੀਆਂ ਨੂੰ ਬੋਰਡ ਅਤੇ ਦਾਖਲਾ ਪ੍ਰੀਖਿਆਵਾਂ ਦੋਵਾਂ ਲਈ ਸਮਾਂ ਪ੍ਰਬੰਧਨ ਵਿੱਚ ਮਦਦ ਕਰੇਗਾ।

ਬੋਰਡ ਨੇ ਕਿਹਾ ਕਿ ਡੇਟਸ਼ੀਟ ਜਾਰੀ ਕਰਦੇ ਸਮੇਂ ਇਸ ਗੱਲ ਦਾ ਵੀ ਧਿਆਨ ਰੱਖਿਆ ਗਿਆ ਹੈ ਕਿ ਵਿਦਿਆਰਥੀ ਦੀਆਂ ਦੋ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਇੱਕੋ ਤਰੀਕ ਨੂੰ ਨਾ ਹੋਣ। ਪ੍ਰੀਖਿਆਵਾਂ ਸਵੇਰੇ 10.30 ਵਜੇ ਤੋਂ ਸ਼ੁਰੂ ਹੋਣਗੀਆਂ। ਪਹਿਲੀ ਵਾਰ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਲਗਭਗ 86 ਦਿਨ ਪਹਿਲਾਂ ਡੇਟ ਸ਼ੀਟ ਜਾਰੀ ਕੀਤੀ ਗਈ ਹੈ। ਸਕੂਲਾਂ ਵੱਲੋਂ ਸਮੇਂ ਸਿਰ ਐੱਲਓਸੀ ਜਮ੍ਹਾਂ ਕਰਵਾਉਣ ਕਾਰਨ ਇਹ ਸੰਭਵ ਹੋਇਆ ਹੈ।

ਸੀਬੀਐਸਈ ਬੋਰਡ ਦੀ ਪ੍ਰੀਖਿਆ ਵਿੱਚ ਬੈਠਣ ਲਈ ਸਕੂਲ ਵਿੱਚ ਵਿਦਿਆਰਥੀਆਂ ਦੀ 75 ਫੀਸਦੀ ਹਾਜ਼ਰੀ ਲਾਜ਼ਮੀ ਹੈ। ਬੋਰਡ ਨੇ ਪਹਿਲਾਂ ਕਿਹਾ ਸੀ ਕਿ ਸਿਰਫ ਮੈਡੀਕਲ ਐਮਰਜੈਂਸੀ, ਰਾਸ਼ਟਰੀ ਜਾਂ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਅਤੇ ਹੋਰ ਗੰਭੀਰ ਕਾਰਨਾਂ ਵਰਗੇ ਮਾਮਲਿਆਂ ਵਿੱਚ ਵਿਦਿਆਰਥੀਆਂ ਨੂੰ ਹਾਜ਼ਰੀ ਵਿੱਚ 25 ਪ੍ਰਤੀਸ਼ਤ ਦੀ ਛੋਟ ਦਿੱਤੀ ਜਾਵੇਗੀ। ਇਸ ਦੇ ਲਈ ਵਿਦਿਆਰਥੀ ਨੂੰ ਸਕੂਲ ਵਿਚ ਜ਼ਰੂਰੀ ਦਸਤਾਵੇਜ਼ ਜਮ੍ਹਾ ਕਰਵਾਉਣੇ ਹੋਣਗੇ।

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਕਿਹਾ ਕਿ ਇਸ ਵਾਰ ਜਾਰੀ ਕੀਤੀ ਗਈ ਡੇਟਸ਼ੀਟ ਕਾਰਨ ਵਿਦਿਆਰਥੀਆਂ ਨੂੰ ਕਾਫੀ ਫਾਇਦਾ ਹੋਵੇਗਾ। ਉਹ ਪ੍ਰੀਖਿਆ ਦੀ ਤਿਆਰੀ ਪਹਿਲਾਂ ਤੋਂ ਸ਼ੁਰੂ ਕਰ ਸਕਣਗੇ।

 

 

Exit mobile version