India

CBSE ਨਹੀਂ ਕਰ ਸਕੇਗਾ ਇਨ੍ਹਾਂ ਵਿਦਿਆਰਥੀਆਂ ਦੀ ਮਦਦ- ਸਰਬਉੱਚ ਅਦਾਲਤ

‘ਦ ਖ਼ਾਲਸ ਬਿਊਰੋ:- ਅੱਜ ਸਰਬਉੱਚ ਅਦਾਲਤ ਨੇ ਇੱਕ ਪਟੀਸ਼ਨ ਦੀ ਸੁਣਵਾਈ ਕਰਦਿਆਂ ਕਿਹਾ ਕਿ CBSE ਇਸ ਮਹੀਨੇ ਬਾਰ੍ਹਵੀਂ ਜਮਾਤ ਕੰਪਾਰਟਮੈਂਟ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਕੋਈ ਵਿਸ਼ੇਸ਼ ਸਹਾਇਤਾ ਨਹੀਂ ਕਰ ਸਕੇਗਾ ਕਿਉਂਕਿ ਉਨ੍ਹਾਂ ਨੂੰ ਉੱਚ ਸਿੱਖਿਆ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਦਾਖਲ ਹੋਣਾ ਹੈ।

ਪਟੀਸ਼ਨ ਵਿੱਚ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੇ ਕੰਪਾਰਟਮੈਂਟ ਪ੍ਰੀਖਿਆਵਾਂ ਕਰਵਾਉਣ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਕਿਹਾ ਗਿਆ ਕਿ ਇਹ ਉਮੀਦਵਾਰਾਂ ਦੀ ਸਿਹਤ ਲਈ ਨੁਕਸਾਨਦੇਹ ਹੋਵੇਗਾ। ਜਸਟਿਸ ਏਐੱਮ ਖਾਨਵਿਲਕਰ ਦੀ ਅਗਵਾਈ ਹੇਠਲੇ ਬੈਂਚ ਨੇ ਪਟੀਸ਼ਨਰਾਂ ਵੱਲੋਂ ਪੇਸ਼ ਵਕੀਲ ਵਿਵੇਕ ਤਨਖਾ ਨੂੰ ਕਿਹਾ ਕਿ ਉਨ੍ਹਾਂ ਵਿਦਿਆਰਥੀਆਂ ਦਾ ਦਾਖਲਾ ਕਾਲਜਾਂ, ਯੂਨੀਵਸਿਟੀਆਂ ਤੇ ਡੀਮ ਯੂਨੀਵਰਸਿਟੀਆਂ ਵਿੱਚ ਹੋਣਾ ਹੈ ਤੇ ਇਸ ਵਿੱਚ CBSE ਕੰਪਾਰਟਮੈਂਟ ਪ੍ਰੀਖਿਆ ਦੇਣ ਵਾਲਿਆਂ ਦੀ ਕੁੱਝ ਖਾਸ ਮਦਦ ਨਹੀਂ ਕਰ ਸਕੇਗਾ।