The Khalas Tv Blog Punjab ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੀ ਦਰਬਾਰ ਸਾਹਿਬ ਵਿਖੇ ਸਜੇ ਸੁੰਦਰ ਜਲੌਅ
Punjab

ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੀ ਦਰਬਾਰ ਸਾਹਿਬ ਵਿਖੇ ਸਜੇ ਸੁੰਦਰ ਜਲੌਅ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਅੱਜ ਦੁਪਹਿਰ 12 ਵਜੇ ਤੱਕ ਸੁੰਦਰ ਜਲੌਅ ਸਜਾਏ ਗਏ। ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਹਾਜ਼ਰੀ ਲਵਾ ਰਹੀਆਂ ਹਨ। ਸ੍ਰੀ ਦਰਬਾਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ ਅਤੇ ਭਾਰੀ ਗਿਣਤੀ ਵਿੱਚ ਸੰਗਤ ਮੱਥਾ ਟੇਕਣ ਦੇ ਲਈ ਆਈਆਂ ਹਨ।

ਸ਼੍ਰੀ ਦਰਬਾਰ ਸਾਹਿਬ ਦੇ ਪੂਰੇ ਕੰਪਲੈਕਸ ਵਿੱਚ ਲਾਈਟਿੰਗ ਕੀਤੀ ਗਈ ਹੈ। ਸ਼੍ਰੀ ਦਰਬਾਰ ਸਾਹਿਬ ਵਿਖੇ ਰੂਹਾਨੀਅਤ ਨਾਲ ਭਰਪੂਰ ਨਜ਼ਾਰਾ ਦਿਲ ਖਿੱਚਵਾਂ ਹੈ ਅਤੇ ਰਾਤ ਵੇਲੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਦੀ ਵੀ ਤਿਆਰੀ ਕੀਤੀ ਗਈ ਹੈ। ਕੋਵਿਡ-19 ਤੋਂ ਬਾਅਦ ਪਹਿਲੀ ਵਾਰ ਕੋਈ ਗੁਰਪੁਰਬ ਵੱਡੇ ਪੱਧਰ ‘ਤੇ ਮਨਾਉਣ ਦੇ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਜੁਟੀਆਂ ਹਨ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਖ਼ਾਸ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ ਸੀ। ਪੰਜ ਪਿਆਰੀਆਂ ਦੀ ਅਗਵਾਈ ਵਿੱਚ ਸਜੇ ਇਸ ਨਗਰ ਕੀਰਤਨ ਵਿੱਚ ਕੋਵਿਡ ਮਹਾਂਮਾਰੀ ਦੇ ਬਾਵਜੂਦ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਸੀ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਦੀ ਅਪੀਲ ਕੀਤੀ।

Exit mobile version