‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਿੱਲੀ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕਰਨ ਵਾਲੀ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਬਿਸ਼ਨੋਈ ਦੇ ਵਕੀਲ ਨੇ ਕਿਹਾ ਹੈ ਕਿ ਸੁਰੱਖਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰਜੀ ਦਾਖਲ ਕਰਨਗੇ। ਬਿਸ਼ਨੋਈ ਨੇ ਪੰਜਾਬ ਪੁਲਿਸ ਦੇ ਐਨਕਾਊਂਟਰ ਦੇ ਡਰੋਂ ਦਿੱਲੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਉਸਨੂੰ ਦਿੱਲੀ ਵਿੱਚ ਰੱਖਣ ਦੀ ਹੀ ਅਪੀਲ ਕੀਤੀ ਸੀ। ਇਸ ਤੋਂ ਪਹਿਲਾਂ ਬਿਸ਼ਨੋਈ ਨੇ ਐਨਆਈਏ ਕੋਰਟ ਵਿੱਚ ਪਟੀਸ਼ਨ ਪਾਈ ਸੀ ਜਿਸ ਉੱਤੇ ਅਦਾਲਤ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਪੁਲਿਸ ਰਿਮਾਂਡ ‘ਤੇ ਬਿਸ਼ਨੋਈ
ਉੱਧਰ ਪਟਿਆਲਾ ਹਾਊਸ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਦਿੱਲੀ ਪੁਲਿਸ ਨੇ ਗੈਂਗਸਟਰ ਨੂੰ ਜੇਲ੍ਹ ਤੋਂ ਲਿਆ ਕੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਲਾਰੈਂਸ ਤੋਂ ਪੁੱਛਗਿੱਛ ਕਰਨ ਲਈ ਉਸਨੂੰ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਹੈ। ਪੁਲਿਸ ਵੱਲੋਂ ਲਾਰੈਂਸ ਤੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ ਕਿਉਂਕਿ ਹੱਤਿਆ ਤੋਂ ਬਾਅਦ ਲਾਰੈਂਸ ਦੇ ਗੈਂਗ ਦੇ ਮੈਂਬਰ ਨੇ ਇਸ ਹੱਤਿਆ ਦੀ ਜ਼ਿੰਮੇਵਾਰੀ ਲਈ ਸੀ।
ਮੂਸੇਵਾਲਾ ਕਤਲ ਕੇਸ ‘ਚ ਹੋਈ ਪਹਿਲੀ ਗ੍ਰਿਫਤਾਰੀ
ਦੂਜੇ ਪਾਸੇ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪਹਿਲੀ ਗ੍ਰਿਫਤਾਰੀ ਕੀਤੀ ਹੈ। ਮੂਸੇਵਾਲਾ ਕਤਲ ਕੇਸ ‘ਚ ਮਨਪ੍ਰੀਤ ਸਿੰਘ ਨਾਮ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸਨੂੰ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਟੀਮਾਂ ਇਸ ਮਾਮਲੇ ਦੇ ਸਾਰੇ ਸੂਤਰ ਜੋੜ ਰਹੀ ਹੈ। ਜੇਲ੍ਹ ‘ਚ ਬੰਦ ਗੈਂਗਸਟਰ ਮਨਪ੍ਰੀਤ ਭਾਊ ਦੇ ਜ਼ਰੀਏ ਕਾਤਲਾਂ ਤੱਕ ਕੋਰੋਲਾ ਕਾਰ ਪਹੁੰਚਾਈ ਸੀ। ਕੋਰੋਲਾ ਕਾਰ ‘ਚ ਸਵਾਰ ਕਾਤਲਾਂ ਨੇ ਹੀ ਮੂਸੇਵਾਲਾ ਦਾ ਕਤਲ ਕੀਤਾ ਸੀ।
11 ਹਜ਼ਾਰ ਮੋਬਾਈਲਾਂ ਦਾ ਡਾਟਾ ਹੋਇਆ ਇਕੱਠਾ
ਜਾਣਕਾਰੀ ਮੁਤਾਬਕ ਪੁਲਿਸ ਦੀ IT ਵਿੰਗ ਨੇ 11 ਹਜ਼ਾਰ ਮੋਬਾਇਲਾਂ ਦਾ ਡਾਟਾ ਇਕੱਠਾ ਕੀਤਾ ਹੈ। ਦੋ ਮੋਬਾਇਲ ਟਾਵਰਾਂ ਦੇ ਨੰਬਰ ਜੁਟਾਏ ਗਏ ਹਨ ਅਤੇ ਕਈ ਸ਼ੱਕੀ ਨੰਬਰਾਂ ਦੀ ਜਾਂਚ ਵੀ ਸ਼ੁਰੂ ਕੀਤੀ ਗਈ ਹੈ।
ਮਿੱਡੂਖੇੜਾ ਦੇ ਭਰਾ ਨੇ ਵੀ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ
ਮੂਸੇਵਾਲਾ ਦੇ ਕਤਲ ਤੋਂ ਬਾਅਦ ਵਿੱਕੀ ਮਿੱਡੂਖੇੜਾ ਦੇ ਭਰਾ ਨੇ ਵੀ ਆਪਣੀ ਜਾਨ ਨੂੰ ਖਤਰਾ ਦੱਸ ਕੇ ਵੱਧ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ ਖੜਕਾਇਆ ਹੈ। ਹਾਈਕੋਰਟ ਨੇ ਮੁਹਾਲੀ ਦੇ ਐਸਐਸਪੀ ਤੋਂ ਇਸ ਸਬੰਧੀ ਰਿਪੋਰਟ ਮੰਗੀ ਹੈ। ਅਗਲੀ ਸੁਣਵਾਈ ਤੱਕ ਰਿਪੋਰਟ ਦਾਖਲ ਕਰਨ ਦੇ ਆਦੇਸ਼ ਹਨ। 18 ਅਗਸਤ ਨੂੰ ਅਗਲੀ ਸੁਣਵਾਈ ਹੋਵੇਗੀ। 7 ਅਗਸਤ 2021 ਨੂੰ ਮੁਹਾਲੀ ਵਿੱਚ ਵਿੱਕੀ ਮਿੱਡੂਖੇੜਾ ਦਾ ਕਤਲ ਹੋਇਆ ਸੀ।
ਬਿਸ਼ਨੋਈ ਨੂੰ ਪੁਲਿਸ ਰਿਮਾਂਡ ‘ਤੇ ਲਿਆਉਣ ਦੀ ਤਿਆਰੀ ‘ਚ ਮਾਨਸਾ ਪੁਲਿਸ
ਉੱਧਰ ਮਾਨਸਾ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਰਿਮਾਂਡ ਉੱਤੇ ਲਿਆਉਣ ਦੀ ਤਿਆਰੀ ਕਰ ਰਹੀ ਹੈ। ਮਾਨਸਾ ਦੇ ਐੱਸਐੱਸਪੀ ਗੌਰਵ ਤੁਰਾ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਪੁਲਿਸ ਜਲਦ ਹੀ ਰਿਮਾਂਡ ਉੱਤੇ ਲੈ ਕੇ ਆਵੇਗੀ।
ਮਨਕੀਰਤ ਔਲਖ ਦੀ ਸਫ਼ਾਈ
ਉੱਧਰ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਆਪਣੀ ਸਫ਼ਾਈ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਖਿਲਾਫ਼ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਮੈਨੂੰ ਮਾਰ ਕੇ ਜੇ ਰਾਂਝਾ ਰਾਜ਼ੀ ਹੁੰਦਾ ਤਾਂ ਕਰ ਲਵੋ। ਗੈਂਗਸਟਰਾਂ ਨਾਲ ਮੇਰਾ ਨਾਂਅ ਨਾ ਜੋੜਿਆ ਜਾਵੇ। ਮੇਰਾ ਕੋਈ ਮੈਨੇਜਰ ਕਤਲਕਾਂਡ ‘ਚ ਸ਼ਾਮਲ ਨਹੀ ਹੈ। ਅਸੀਂ ਕਲਾਕਾਰ ਕਿਸੇ ਧੜੇਬਾਜ਼ੀ ਦੇ ਨਹੀਂ ਹਾਂ। ਅੱਜ ਜੋ ਵੀ ਹਾਂ ਆਪਣੀ ਮਿਹਨਤ ਦੇ ਸਿਰ ‘ਤੇ ਹਾਂ। ਮਨਕੀਰਤ ਔਲਖ ਨੇ ਖੁਦ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਪੰਜਾਬ ਪੁਲਿਸ ਤੋਂ ਸੁਰੱਖਿਆ ਮੰਗੀ ਹੈ। ਬੰਬੀਹਾ ਗਰੁੱਪ ਨੇ ਮਨਕੀਰਤ ਨੂੰ ਧਮਕੀ ਦਿੱਤੀ ਹੈ। ਔਲਖ ਉੱਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੋਣ ਦੇ ਇਲਜ਼ਾਮ ਲੱਗਦੇ ਹਨ।
ਸੋਨੀਆ ਮਾਨ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ
ਪੰਜਾਬੀ ਫਿਲਮ ਅਦਾਕਾਰਾ ਸੋਨੀਆ ਮਾਨ ਨੇ ਵੀ ਪੰਜਾਬ ਸਰਕਾਰ ਨੂੰ ਘੇਰਦਿਆਂ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਚੁੱਕੇ ਹਨ। ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਦੀ ਇੰਟੈਲੀਜੈਂਸ ਅਤੇ CID ਕਿੱਥੇ ਹੈ ? ਉਨ੍ਹਾਂ ਨੇ ਕਿਹਾ ਕਿ ਜੇਲ੍ਹਾਂ ਤੋਂ ਕਤਲ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਨਕੀਰਤ ਔਲਖ ਨੂੰ ਵੀ ਧਮਕੀਆਂ ਆ ਰਹੀਆਂ ਹਨ।
ਸੋਨੀਆ ਮਾਨ ਨੇ ਕਿਹਾ ਕਿ ਮੂਸੇਵਾਲਾ ਨੂੰ ਕਈ ਦਿਨ ਪਹਿਲਾਂ ਤੋਂ ਧਮਕੀਆਂ ਆਈਆਂ ਸਨ। ਸੋਨੀਆ ਮਾਨ ਨੇ ਇਹ ਵੀ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਲਈ ਜਸਟਿਸ ਮੰਗੋ ਅਤੇ ਸਰਕਾਰ ਤੋਂ ਇਨਸਾਫ ਦੀ ਮੰਗ ਕਰੋ। ਸੋਨੀਆ ਮਾਨ ਨੇ ਕਿਹਾ ਕਿ ਗੈਂਗਸਟਰ ਗਰੁੱਪ ਖ਼ਤਮ ਹੋਣੇ ਚਾਹੀਦੇ ਹਨ।
ਦਾਦੂਵਾਲ ਨੇ ਵੀ ਚੁੱਕੇ ਸਵਾਲ
ਦੂਜੇ ਪਾਸੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੁਰੱਖਿਆ ਨੂੰ ਲੈ ਕੇ ਸਵਾਲ ਚੁੱਕੇ ਹਨ। ਦਾਦੂਵਾਲ ਨੇ ਕਿਹਾ ਕਿ ਸਰਕਾਰ ਨੂੰ ਸੁਰੱਖਿਆ ਵਾਪਸ ਨਹੀਂ ਲੈਣੀ ਚਾਹੀਦੀ ਤੇ ਮੈਨੂੰ ਵੀ ਧਮਕੀਆਂ ਮਿਲਦੀਆਂ ਰਹੀਆਂ ਹਨ। ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਨੇ ਸੁਰੱਖਿਆ ਨਹੀਂ ਦਿੱਤੀ ਅਤੇ ਉਨ੍ਹਾਂ ਸਰਕਾਰ ਤੋਂ ਵੀ ਸਵਾਲ ਪੁੱਛਦਿਆਂ ਕਿਹਾ ਕਿ ਸੁਰੱਖਿਆ ਵਾਪਸ ਲੈਣ ਦੇ ਆਰਡਰ ਜਨਤਕ ਕਿਉਂ ਕੀਤੇ। ਦਾਦੂਵਾਲ ਨੇ ਇਹ ਵੀ ਕਿਹਾ ਜਿਨ੍ਹਾਂ ਨੂੰ ਸਕਿਓਰਿਟੀ ਦੀ ਲੋੜ ਹੈ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਕਿਵੇਂ ਹੋਈ ਸੀ ਮੌ ਤ ?
ਸਿੱਧੂ ਮੂਸੇਵਾਲਾ ਦਾ ਐਤਵਾਰ ਦੀ ਸ਼ਾਮ ਨੂੰ ਬੜੀ ਬੇ ਰਹਿਮੀ ਨਾਲ ਗੋ ਲੀਆਂ ਮਾ ਰ ਕੇ ਕ ਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਕ ਤਲ ਦੀ ਜ਼ਿੰਮੇਵਾਰੀ ਬਿਸ਼ਨੋਈ ਗਰੁੱਪ ਅਤੇ ਗੋਲਡੀ ਬਰਾੜ ਨੇ ਲਈ ਹੈ। ਪੋਸ ਟਮਾਰ ਟਮ ਰਿਪੋਰਟ ਮੁਤਾਬਕ ਮੂਸੇਵਾਲਾ ਦੇ ਸਰੀਰ ਉੱਤੇ 24 ਗੋ ਲੀਆਂ ਵੱਜੀਆਂ ਹਨ। ਸਿਰ, ਢਿੱਡ, ਛਾਤੀ ਅਤੇ ਪੈਰ ਵਿੱਚ ਗੋ ਲੀਆਂ ਦੇ ਨਿਸ਼ਾਨ ਮਿਲੇ ਹਨ। ਫੇਫੜਿਆਂ ਅਤੇ ਜਿਗਰ ਵਿੱਚ ਗੋ ਲੀਆਂ ਲੱਗਣ ਕਾਰਨ ਮੂਸੇਵਾਲਾ ਦੀ ਮੌਕੇ ਉੱਤੇ ਹੀ ਮੌ ਤ ਹੋਣ ਦਾ ਪਤਾ ਲੱਗਾ ਹੈ।