‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਵੱਲੋਂ ਚੰਡੀਗੜ੍ਹ ਵਿਚ ਕੇਂਦਰੀ ਨਿਯਮ ਲਾਗੂ ਕਰਨ ਉਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਹਮੇਸ਼ਾ ਧੱਕਾ ਕੀਤਾ ਹੈ। ਹੁਣ ਉਹ ਮੁਕੰਮਲ ਤੌਰ ‘ਤੇ ਚੰਡੀਗੜ੍ਹ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਚੰਡੀਗੜ੍ਹ ‘ਤੇ ਕੇਂਦਰ ਵਾਲੇ ਨਿਯਮ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ ਹੈ।
ਉਨਾਂ ਨੇ ਕਿਹਾ ਕਿ ਪੰਜਾਬ ਦੀ ਵੰਡ ਵੇਲੇ ਚੰਡੀਗੜ੍ਹ ਨੂੰ ਦੋ ਹਿੱਸਿਆਂ ਵਿਚ ਵੰਡ ਦਿੱਤਾ, ਫਿਰ ਵਾਅਦਾ ਕੀਤਾ ਸੀ ਕਿ ਚੰਡੀਗੜ੍ਹ ਵਿਚ ਪੰਜਾਬ ਦੇ ਅੱਧੇ ਮੁਲਾਜਮ ਹੋਣਗੇ, ਫਿਰ ਇਥੋਂ ਉਹ ਵੀ ਵਾਪਸ ਕਰ ਦਿੱਤੇ। ਹੁਣ ਇਸ ਰੂਲ ਲਾਗੂ ਕਰਕੇ ਚੰਡੀਗੜ੍ਹ ਉਤੇ ਕਬਜਾ ਕਰਨਾ ਚਾਹੁੰਦੇ ਹਨ।