The Khalas Tv Blog India 21 ਸਤੰਬਰ ਤੋਂ ਸਕੂਲਾਂ ਨੂੰ ਖੋਲ੍ਹਣ ਦੇ ਆਦੇਸ਼, ਵਿਦਿਆਰਥੀ ਨੂੰ ਸਕੂਲ ਆਉਣ ਲਈ ਮਾਪਿਆਂ ਦੀ ਲਿਖਤੀ ਇਜਾਜ਼ਤ ਜ਼ਰੂਰੀ
India

21 ਸਤੰਬਰ ਤੋਂ ਸਕੂਲਾਂ ਨੂੰ ਖੋਲ੍ਹਣ ਦੇ ਆਦੇਸ਼, ਵਿਦਿਆਰਥੀ ਨੂੰ ਸਕੂਲ ਆਉਣ ਲਈ ਮਾਪਿਆਂ ਦੀ ਲਿਖਤੀ ਇਜਾਜ਼ਤ ਜ਼ਰੂਰੀ

‘ਦ ਖ਼ਾਲਸ ਬਿਊਰੋ (ਦਿੱਲੀ):- ਕੋਰੋਨਾਵਾਇਰਸ ਕਾਰਨ ਲਾਕਡਾਊਨ ਤੋਂ ਬਾਅਦ ਦੇਸ਼ ‘ਚ ਅਨਲਾਕ – 4 ਦੀ ਅਗਲੀ ਪ੍ਰਕੀਰੀਆਂ ਦੇ ਤਹਿਤ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਦੇ ਤਹਿਤ ਹੁਣ 21 ਸਤੰਬਰ ਤੋਂ ਨੌਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਜਾਣਗੇ। ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਜਾਰੀ ਆਦੇਸ਼ ਅਨੁਸਾਰ ਵਿਦਿਆਰਥੀਆਂ ਦੀ ਸੁਰੱਖਿਆ ਦਾ ਖ਼ਿਆਲ ਰੱਖਣਾ ਜ਼ਰੂਰੀ ਹੋਵੇਗਾ।

ਦੁਬਾਰਾ ਸਕੂਲ ਖੁੱਲ੍ਹਣ ’ਤੇ ਨੌਵੀਂ ਤੋਂ 12ਵੀਂ ਦੇ ਵਿਦਿਆਰਥੀ ਜੇਕਰ ਚਾਹੁਣ ਤਾਂ ਅਧਿਆਪਕਾਂ ਤੋਂ ਸੇਧ ਲੈਣ ਲਈ ਸਕੂਲ ਆ ਸਕਣਗੇ, ਅਤੇ ਜਿਹੜਾ ਵੀ ਵਿਦਿਆਰਥੀ 21 ਸਤੰਬਰ ਤੋਂ ਸਕੂਲ ਆਉਣਾ ਚਾਹੇਗਾ, ਉਸ ਨੂੰ ਆਪਣੇ ਮਾਪਿਆਂ ਕੋਲੋਂ ਲਿਖਤੀ ਇਜਾਜ਼ਤ ਲੈਣੀ ਪਵੇਗੀ। ਸਕੂਲ ਵਿੱਚ ਛੇ ਫੁੱਟ ਦੀ ਸਰੀਰਕ ਦੂਰੀ ਦੇ ਨਿਯਮ ਦਾ ਪਾਲਣ ਕਰਨਾ ਯਕੀਨੀ ਬਣਾਉਣਾ ਪਵੇਗਾ।

ਸਿਹਤ ਮੰਤਰਾਲੇ ਨੇ ਸੁਰੱਖਿਆ ਸਬੰਧੀ ਇਹ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਇਨ੍ਹਾਂ ਹਦਾਇਤਾਂ ਮੁਤਾਬਿਕ ਕੇਵਲ ਕੰਟੇਨਮੈਂਟ ਜ਼ੋਨਾਂ ਦੇ ਬਾਹਰ ਪੈਂਦੇ ਸਕੂਲਾਂ ਨੂੰ ਖੋਲ੍ਹਣ ਦੀ ਆਗਿਆ ਹੋਵੇਗੀ, ਅਤੇ ਕੰਟੇਨਮੈਂਟ ਜ਼ੋਨਾਂ ’ਚ ਵਸਦੇ ਵਿਦਿਆਰਥੀਆਂ ਤੇ ਅਧਿਆਪਕਾਂ ਅਤੇ ਸਕੂਲ ਮੁਲਾਜ਼ਮਾਂ ਨੂੰ ਸਕੂਲ ’ਚ ਹਾਜ਼ਰ ਹੋਣ ਦੀ ਆਗਿਆ ਨਹੀਂ ਹੋਵੇਗੀ। ਪੂਰੀ ਇਮਾਰਤ ਨੂੰ ਸੈਨੇਟਾਈਜ਼ ਕੀਤਾ ਜਾਵੇਗਾ। ਸਕੂਲਾਂ ਦੀਆਂ ਮੈੱਸ/ਕੰਟੀਨਾਂ ਨਹੀਂ ਖੁੱਲ੍ਹਣਗੀਆਂ।

 

Exit mobile version