‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਫਾਇਦੇ ਲਈ ਕਈ ਅਹਿਮ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਅੱਜ ਕੈਬਨਿਟ ਦੀ ਬੈਠਕ ਵਿੱਚ ਸਰਕਾਰ ਨੇ ਸਾਲ 2021-22 ਲਈ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) 72 ਰੁਪਏ ਵਧਾ ਕੇ 1,940 ਪ੍ਰਤੀ ਕੁਇੰਟਲ ਕਰ ਦਿੱਤਾ ਹੈ।ਜਦੋਂਕਿ ਪਿਛਲੇ ਸਾਲ ਇਹ 1868 ਰੁਪਏ ਪ੍ਰਤੀ ਕੁਇੰਟਲ ਸੀ। ਕੇਂਦਰੀ ਮੰਤਰੀ ਨੇ ਕਿਹਾ ਕਿ ਫਸਲਾਂ ਦੀ ਐੱਮਐੱਸਪੀ ਵਧਾਈ ਜਾ ਰਹੀ ਹੈ ਤੇ ਅੱਗੇ ਵੀ ਇਹ ਇਸ ਤਰ੍ਹਾਂ ਵਧਦੀ ਰਹੇਗੀ।ਇਸੇ ਤਰ੍ਹਾਂ ਬਾਜਰੇ ਦੀ ਐਮਐਸਪੀ 2250 ਰੁਪਏ ਕੀਤੀ ਗਈ ਹੈ।
ਤੋਮਰ ਨੇ ਕਿਹਾ ਹੈ ਕਿ ਤਿੰਨ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ ਤੇ ਗੱਲਬਾਤ ਲਈ ਸਬੰਧਤ ਧਿਰਾਂ ਕਾਨੂੰਨਾਂ ਬਾਰੇ ਆਪਣੇ ਤੌਖਲਿਆਂ ਬਾਰੇ ਠੋਸ ਤਰਕ ਲੈ ਕੇ ਆਉਣ।