The Khalas Tv Blog India ਅਰਥਚਾਰੇ ਨੂੰ ਹੱਲਾਸ਼ੇਰੀ ਦੇਵੇਗੀ ਕੇਂਦਰ ਦੀ ਕ੍ਰੈਡਿਟ ਗਰੰਟੀ ਯੋਜਨਾ
India Punjab

ਅਰਥਚਾਰੇ ਨੂੰ ਹੱਲਾਸ਼ੇਰੀ ਦੇਵੇਗੀ ਕੇਂਦਰ ਦੀ ਕ੍ਰੈਡਿਟ ਗਰੰਟੀ ਯੋਜਨਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਮਹਾਂਮਾਰੀ ਦੀ ਮਾਰ ਝੱਲ ਰਹੇ ਭਾਰਤੀ ਅਰਥਚਾਰੇ ਨੂੰ ਵਧਾਉਣ ਵਿਚ ਮਦਦ ਕਰਨ ਲਈ ਵਿਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਈ ਅਹਿਮ ਫੈਸਲੇ ਕੀਤੇ ਹਨ।ਜਾਣਕਾਰੀ ਅਨੁਸਾਰ ਹੈਲਥ ਸੈਕਟਰ ਵਿਚ ਬੁਨਿਆਦੀ ਢਾਂਚੇ ਲਈ ਸਥਿਤੀ ਸੁਧਾਰਨ ਲਈ ਸਰਕਾਰ ਨੇ 1.1 ਲੱਖ ਕਰੋੜ ਰੁਪਏ ਦੀ ਕ੍ਰੈਡਿਟ ਗਰੰਟੀ ਯੋਜਨਾ ਦਾ ਐਲਾਨ ਕੀਤਾ ਹੈ।

ਨਕਦੀ ਦੇ ਸੰਕਟ ਨਾਲ ਜੂਝ ਰਹੇ ਦਰਮਿਆਨੇ ਪੱਧਰ ਦੇ ਉਦਯੋਗਾ ਲਈ ਐਮਰਜੈਂਸੀ ਕ੍ਰੈਡਿਟ ਲਾਈਨ ਸਕੀਮ ਤਹਿਤ ਦਿੱਤੇ ਜਾਣ ਵਾਲੇ ਪੈਸਿਆਂ ਨੂੰ 50 ਫੀਸਦ ਤੋ ਵਧਾ ਕੇ 4.5 ਲੱਖ ਕਰੋੜ ਕਰ ਦਿਤਾ ਹੈ।ਕੇਂਦਰੀ ਖਜਾਨਾ ਮੰਤਰੀ ਨੇ ਦੱਸਿਆ ਕਿ ਇਸ ਨਾਲ ਆਰਥਿਕ ਰਾਹਤ ਪਹੁੰਚਾਉਣ ਲਈ ਅੱਠ ਨਵੇਂ ਉਪਾਅ ਕੀਤੇ ਗਏ ਹਨ। ਜਦੋਂ ਕਿ ਆਰਥਿਕ ਪੈਕੇਜ ਨੂੰ ਪਟੜੀ ਉੱਤੇ ਲਿਆਉਣ ਲਈ ਅੱਠ ਨਵੇਂ ਫੈਸਲੇ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਹੈਲਥ ਸੈਕਟਰ ਸਣੇ ਕੋਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਖੇਤਰਾ ਲਈ 1.1 ਲੱਖ ਕਰੋੜ ਰੁਪਏ ਦੇ ਲੋਨ ਗਰੰਟੀ ਦੀ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ।ਇਸ ਤੋਂ ਇਲਾਵਾ ਇਸ ਯੋਜਨਾ ਲਈ 1.5 ਕਰੋੜ ਰੁਪਏ ਦੀ ਸੀਮਾ ਹੋਰ ਵਧਾਈ ਗਈ ਹੈ।ਮਈ 2020 ਵਿਚ ਜਦੋਂ ਕੇਂਦਰ ਸਰਕਾਰ ਨੇ 20 ਲੱਖ ਕਰੋੜ ਰੁਪਏ ਦੇ ਆਤਮਨਿਰਭਰ ਭਾਰਤ ਯੋਜਨਾ ਪੈਕੇਜ ਦਾ ਐਲਾਨ ਕੀਤਾ ਗਿਆ ਸੀ ਤਾਂ ਇਸੇ ਯੋਜਨਾ ਤਹਿਤ 3 ਲੱਖ ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਸੀ।

Exit mobile version