The Khalas Tv Blog Others ਮੋਦੀ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਦਰਮਿਆਨ ਵਧਾਈਆਂ ਇਨ੍ਹਾਂ ਫਸਲਾਂ ਦੀਆਂ ਕੀਮਤਾਂ
Others

ਮੋਦੀ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਦਰਮਿਆਨ ਵਧਾਈਆਂ ਇਨ੍ਹਾਂ ਫਸਲਾਂ ਦੀਆਂ ਕੀਮਤਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਿਸਾਨਾਂ ਦੇ ਖੇਤੀ ਕਾਨੂੰਨਾਂ ਦੇ ਖਿਲਾਫ ਵਿਰੋਧ ਦਰਮਿਆਨ ਕੇਂਦਰ ਸਰਕਾਰ ਨੇ ਹਾੜੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਯਾਨੀ ਕਿ ਐਮਐਸਪੀ ਦੇ ਵਾਧੇ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਕਣਕ ਦੀ ਐਮਐਸਪੀ ਵਿੱਚ 40 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ, ਜਿਸ ਨਾਲ ਕਣਕ ਦੀ ਕੀਮਤ 2015 ਰੁਪਏ ਪ੍ਰਤੀ ਕੁਇੰਟਲ ਹੋ ਗਈ ਹੈ।

ਇਸੇ ਤਰ੍ਹਾਂ ਸਰ੍ਹੋਂ ਦੀ ਐਮਐਸਪੀ 400 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ 5050 ਰੁਪਏ ਕਰ ਦਿੱਤੀ ਗਈ ਹੈ। ਇਹ ਫੈਸਲਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸੀਸੀਈਏ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ। ਛੋਲਿਆਂ ਦੀ ਕੀਮਤ ਵਿੱਚ 130 ਰੁਪਏ ਵਾਧਾ ਕੀਤਾ ਗਿਆ ਹੈ।

Exit mobile version