India Punjab

ਕਿਸਾਨਾਂ ਤੇ ਸਿੱਖ ਕੌਮ ਨਾਲ ਵਿਤਕਰਾ ਕਰ ਰਿਹੈ ਕੇਂਦਰ: ਹਰਸਿਮਰਤ ਕੌਰ

Center is discriminating against farmers and Sikh community: Harsimrat Kaur

ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ( Harsimrat Kaur Badal )ਨੇ ਕਿਹਾ ਕਿ ਭਾਜਪਾ ( BJP ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਸਣੇ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ। ਸੰਸਦ ਵਿੱਚ ਰਾਸ਼ਟਰਪਤੀ ਦੇ ਭਾਸ਼ਨ ’ਤੇ ਬਹਿਸ ਵਿੱਚ ਭਾਗ ਲੈਂਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਮੁਤਾਬਕ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਨਾਕਾਮ ਰਹੀ ਹੈ।

ਬਾਦਲ ਨੇ ਦੱਸਿਆ ਕਿ ਪਿਛਲੇ 9 ਸਾਲਾਂ ਵਿੱਚ ਗਰੀਬ ਹੋਰ ਗਰੀਬ ਹੋਇਆ ਹੈ। ਜਿਨ੍ਹਾਂ ਨੂੰ ’ਅੱਛੇ ਦਿਨ’ ਦਿਖਾਉਣ ਦਾ ਵਾਅਦਾ ਕੀਤਾ ਗਿਆ ਸੀ, ਉਨ੍ਹਾਂ ਨੂੰ ਅਤਿ ਦੀ ਮਹਿੰਗਾਈ, ਕਰਜ਼ਾ ਤੇ ਭੁੱਖਮਰੀ ਨਾਲ ਦੋ ਚਾਰ ਹੋਣਾ ਪੈ ਰਿਹਾ ਹੈ।

ਬਾਦਲ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਬਰ-ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਬਿਲਕੀਸ ਬਾਨੋ ਜਬਰ-ਜਨਾਹ ਮਾਮਲੇ ਦੇ ਦੋਸ਼ੀਆਂ ਦੀ ਸਜ਼ਾ ਮੁਆਫ ਕਰ ਦਿੱਤੀ ਗਈ ਪਰ ਬੰਦੀ ਸਿੰਘ ਜਿਨ੍ਹਾਂ ਨੇ ਪਿਛਲੇ 30 ਸਾਲਾਂ ਵਿੱਚ ਉਮਰ ਕੈਦ ਨਾਲੋਂ ਦੁੱਗਣੀ ਸਜ਼ਾ ਕੱਟ ਲਈ ਹੈ, ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਤੇ ਹਰਿਆਣਾ ਵਿਚਲੇ ਗੁਰਦੁਆਰਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਵੱਖਰੀ ਪ੍ਰਬੰਧਕ ਕਮੇਟੀ ਬਣਾਈ ਗਈ ਹੈ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ 2014 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿਚ ਨਾਕਾਮ ਰਹੀ ਹੈ।ਉਹਨਾਂ ਕਿਹਾ ਕਿ ਆਮਦਨ ਦੁੱਗਣੀ ਕਰਨ ਦੀ ਤਾਂ ਗੱਲ ਹੀ ਛੱਡੋ ਖੇਤੀਬਾੜੀ ਨਾਲ ਜੁੜੀਆਂ ਚੀਜ਼ਾਂ ਭਾਵੇਂ ਉਹ ਡੀਜ਼ਲ, ਬੀਜ, ਖਾਦਾਂ ਜਾਂ ਟਰੈਕਟਰ ਆਦਿ ਹੋਣ ਦੀਆਂ ਕੀਮਤਾਂ ਕਈ ਗੁਣਾ ਵੱਧ ਗਈਆਂ ਹਨ। ਉਹਨਾਂ ਕਿਹਾ ਕਿ ਵਿੱਤ ਮੰਤਰੀ ਨੇ ਆਪ ਰਾਜ ਸਭਾ ਵਿਚ ਇਹ ਮੰਨਿਆ ਹੈ ਕਿ ਪਿਛਲੇ ਛੇ ਸਾਲਾਂ ਵਿਚ ਕਿਸਾਨਾਂ ਦਾ ਕਰਜ਼ਾ 53 ਫੀਸਦੀ ਵੱਧ ਗਿਆ ਹੈ।

ਉਹਨਾਂ ਕਿਹਾ ਕਿ ਇਸਦੇ ਨਤੀਜੇ ਵਜੋਂ ਖੁਦਕੁਸ਼ੀਆਂ ਹੋ ਰਹੀਆਂ ਹਨ ਤੇ ਕੇਂਦਰ ਸਰਕਾਰ ਨੇ ਆਪ ਮੰਨਿਆ ਹੈ ਕਿ ਹਰ ਰੋਜ਼ 136 ਕਿਸਾਨ ਖੁਦਕੁਸ਼ੀ ਕਰਦੇ ਹਨ ਯਾਨੀ ਕਿ ਸਾਲਾਨਾ 15000 ਕਿਸਾਨ ਖੁਦਕੁਸ਼ੀ ਕਰ ਰਹੇ ਹਨ