The Khalas Tv Blog India ਊਧਵ ਠਾਕਰੇ ਉੱਤੇ ਟਿੱਪਣੀ ਪੈ ਗਈ ਮਹਿੰਗੀ, ਕੇਂਦਰੀ ਮੰਤਰੀ ਗ੍ਰਿਫਤਾਰ
India

ਊਧਵ ਠਾਕਰੇ ਉੱਤੇ ਟਿੱਪਣੀ ਪੈ ਗਈ ਮਹਿੰਗੀ, ਕੇਂਦਰੀ ਮੰਤਰੀ ਗ੍ਰਿਫਤਾਰ

ANI

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮਹਾਂਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਥੱਪੜ ਮਾਰਨ ਦੀ ਕਥਿਤ ਟਿੱਪਣੀ ਕਰਨ ਵਾਲੇ ਕੇਂਦਰੀ ਮੰਤਰੀ ਨਰਾਇਣ ਰਾਣੇ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕੇਸ ਦਰਜ ਹੋਣ ਤੋਂ ਬਾਅਦ ਨਾਸਿਕ ਪੁਲੀਸ ਕਮਿਸ਼ਨਰ ਨੇ ਰਾਣੇ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦਾ ਹੁਕਮ ਦਿੱਤਾ ਸੀ।ਹਾਲਾਂਕਿ ਰਾਣੇ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਬੰਬੇ ਹਾਈ ਕੋਰਟ ਦਾ ਦਰ ਖੜਕਾਇਆ ਸੀ।

ਰਾਣੇ ਨੇ ਦਾਅਵਾ ਕੀਤਾ ਸੀ ਕਿ ਸੁਤੰਤਰਤਾ ਦਿਵਸ ਦੇ ਸੰਬੋਧਨ ਵਿੱਚ ਠਾਕਰੇ ਭੁੱਲ ਗਏ ਸਨ ਕਿ ਦੇਸ਼ ਦੀ ਆਜ਼ਾਦੀ ਨੂੰ ਕਿੰਨੇ ਸਾਲ ਹੋਏ ਹਨ।ਜੇ ਉਸ ਵੇਲੇ ਉਹ ਉੱਥੇ ਹੁੰਦੇ ਤਾਂ ਠਾਕਰੇ ਦੇ ਥੱਪੜ ਮਾਰ ਦਿੰਦੇ। ਰਾਣੇ ਦੇ ਮੁੰਬਈ ਸਥਿਤ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੌਰਾਨ ਰਾਣੇ ਨੇ ਕਿਹਾ ਕਿ ਉਹ ਆਮ ਆਦਮੀ ਨਹੀਂ ਹਨ ਤੇ ਉਨ੍ਹਾਂ ਨਾ ਹੀ ਕੋਈ ਅਪਰਾਧ ਕੀਤਾ ਹੈ।ਇਸ ਦੌਰਾਨ ਮੁੰਬਈ ’ਚ ਰਾਣੇ ਦੇ ਘਰ ਨੇੜੇ ਪ੍ਰਦਰਸ਼ਨ ਕਰਨ ਪੁੱਜੇ ਸ਼ਿਵ ਸੈਨਿਕਾਂ ਤੇ ਭਾਜਪਾ ਵਰਕਰਾਂ ਵਿਚਾਲੇ ਝੜਪ ਹੋ ਗਈ। ਦੋਵਾਂ ਧਿਰਾਂ ਵਿਚਾਲੇ ਪਥਰਾਅ ਵੀ ਹੋਇਆ।ਹਿੰਸਕ ਭੀੜ ਨੂੰ ਖਿੰਡਾਉਣ ਲਈ ਪੁਲੀਸ ਨੇ ਲਾਠੀਚਾਰਜ ਕੀਤਾ ਹੈ।

Exit mobile version