‘ਦ ਖ਼ਾਲਸ ਬਿਊਰੋ : ਮਰਹੂਮ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕ ਤਲ ਕਾਂ ਡ ਦੀ ਸੀਬੀਆਈ ਜਾਂਚ ਹੋ ਸਕਦੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਨੂੰਨ ਵਿਵਸਥਾ ਰਾਜ ਸਰਕਾਰ ਦਾ ਵਿਸ਼ਾ ਹੈ। ਜੇਕਰ ਪੰਜਾਬ ਸਰਕਾਰ ਸਿਫਾਰਸ਼ ਕਰਦੀ ਹੈ ਤਾਂ ਕੇਂਦਰ ਸੀਬੀਆਈ ਜਾਂਚ ਲਈ ਤਿਆਰ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਸਰਪੰਚ ਚਰਨ ਕੌਰ ਨੇ ਲੰਘੇ ਕੱਲ੍ਹ ਚੰਡੀਗੜ੍ਹ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।
ਸੀਬੀਆਈ ਜਾਂਚ ਦੀ ਪੁਸ਼ਟੀ ਕਰਦਿਆਂ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਦੱਸਿਆ ਕਿ ਸ਼ਾਹ ਨੇ ਮੂਸੇਵਾਲਾ ਕਤਲ ਕਾਂਡ ਲਈ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਪਰਿਵਾਰ ਜੋ ਵੀ ਕਹੇਗਾ, ਉਹ ਕਰਨ ਨੂੰ ਤਿਆਰ ਹਨ। ਅਜਿਹੇ ‘ਚ ਜੇਕਰ ਪੰਜਾਬ ਪੁਲਿਸ ਨੂੰ ਜਲਦ ਨਤੀਜਾ ਨਾ ਮਿਲਿਆ ਤਾਂ ਸੂਬਾ ਸਰਕਾਰ ਇਸ ਦੀ ਸਿਫਾਰਿਸ਼ ਕਰ ਸਕਦੀ ਹੈ।
ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਜਾਂਚ ਤੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਸੰਤੁਸ਼ਟ ਨਹੀਂ ਹੈ। ਪੰਜਾਬ ਕੇਂਦਰ ਤੋਂ ਜਾਂਚ ਕਰਵਾਉਣਾ ਚਾਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਹੈ ਜੇਕਰ ਪੰਜਾਬ ਸਰਕਾਰ ਸਿਫਾਰਸ਼ ਕਰਦੀ ਹੈ ਤਾਂ ਕੇਂਦਰ ਸੀਬੀਆਈ ਜਾਂਚ ਲਈ ਤਿਆਰ ਹੈ।