‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਈ ਲਾਪਰਵਾਹੀ ਦੇ ਮਾਮਲੇ ਦੀ ਜਾਂਚ ਕਰਨ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਪੰਜਾਬ ਪੁਲਿਸ ਦੇ 13 ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਪੁਲਿਸ ਅਧਿਕਾਰੀਆਂ ਤੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਜਾਵੇ। ਤੁਹਾਨੂੰ ਦੱਸ ਦੇਈਏ ਕਿ ਅੱਜ ਕੇਂਦਰ ਦੀ ਤਿੰਨ ਮੈਂਬਰੀ ਕਮੇਟੀ ਮਾਮਲੇ ਦੀ ਜਾਂਚ ਕਰਨ ਲਈ ਫਿਰੋਜ਼ਪੁਰ ਵਿਖੇ ਬੀਐੱਸਐੱਫ ਦੇ ਦਫ਼ਤਰ ਵਿੱਚ ਪਹੁੰਚੀ ਸੀ।
