‘ਦ ਖ਼ਾਲਸ ਬਿਊਰੋ :- ਪੂਰਬੀ ਲੱਦਾਖ ਵਿੱਚ ਭਾਰਤ ਚੀਨ ਦੀਆਂ ਫੌਜਾਂ ‘ਚ ਹੋਏ ਵਿਵਾਦ ਤੋਂ ਮਗਰੋਂ ਭਾਰਤ ਸਰਕਾਰ ਵੱਲੋਂ ਚੀਨੀ ਐਪਸ ਉੱਤੇ ਸਖ਼ਤ ਤੇ ਨਿਰੰਤਰ ਕਾਰਵਾਈ ਜਾਰੀ ਹੈ। ਜਿਸ ‘ਤੇ ਭਾਰਤ ਸਰਕਾਰ ਨੇ ਅੱਜ 24 ਨਵੰਬਰ ਨੂੰ 43 ਹੋਰ ਚੀਨੀ ਐਪ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ।
ਕੇਂਦਰ ਸਰਕਾਰ ਨੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 69 A ਦੇ ਤਹਿਤ ਭਾਰਤ ਵਿੱਚ ਉਪਭੋਗਤਾਵਾਂ ਦੁਆਰਾ ਐਕਸੈਸ ਕਰਨ ਵਾਲੇ 43 ਚੀਨੀ ਮੋਬਾਈਲ ਐਪਸ ਉੱਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ ਕਿਉਂਕਿ ਸਰਕਾਰ ਨੂੰ ਇਨ੍ਹਾਂ ਐਪਸ ਬਾਰੇ ਸ਼ਿਕਾਇਤ ਮਿਲੀ ਸੀ। ਦੱਸਣਯੋਗ ਹੈ ਕਿ ਇਹ ਐਪਸ ਭਾਰਤ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਲਈ ਖਤਰਾ ਪੈਦਾ ਕਰ ਸਕਦੀਆਂ ਹਨ। ਇਸ ਦੇ ਮੱਦੇਨਜ਼ਰ ਸਰਕਾਰ ਨੇ ਸਾਵਧਾਨੀ ਦੇ ਉਪਾਅ ਵਰਤਦੇ ਹੋਏ ਇਨ੍ਹਾਂ ਐਪਸ ‘ਤੇ ਪਾਬੰਦੀ ਲਗਾਈ ਹੈ।
ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਭਾਰਤੀ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ, ਗ੍ਰਹਿ ਮੰਤਰਾਲੇ ਤੋਂ ਮਿਲੀ ਵਿਆਪਕ ਰਿਪੋਰਟਾਂ ਦੇ ਅਧਾਰ ‘ਤੇ ਭਾਰਤ ਵਿਚ ਉਪਭੋਗਤਾਵਾਂ ਦੁਆਰਾ ਇਨ੍ਹਾਂ ਐਪਸ ਦੀ ਪਹੁੰਚ ਨੂੰ ਰੋਕਣ ਦਾ ਆਦੇਸ਼ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਭਾਰਤ ਸਰਕਾਰ ਨੇ 118 ਚੀਨੀ ਐਪਸ ਉੱਤੇ ਪਾਬੰਦੀ ਲਗਾਈ ਸੀ।