‘ਦ ਖਾਲਸ ਬਿਓਰੋ : ਕੋਰੋਨਾ ਦੇ ਵੱਧਦੇ ਹੋਏ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਤੇ ਗਰਭਵਤੀ ਔਰਤਾਂ ਅਤੇ ਦਿਵਯਾਂਗ ਮੁਲਾਜਮਾਂ ਨੂੰ ਦਫਤਰ ਜਾਣ ਤੋਂ ਛੋਟ ਦੇ ਦਿਤੀ ਗਈ ਹੈ।ਕੋਰੋਨਾ ਦੀ ਤੀਜੀ ਲਹਿਰ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਦਿਸ਼ਾ-ਨਿਰਦੇਸ਼ ਅਮਲਾ ਅਤੇ ਸਿਖਲਾਈ ਵਿਭਾਗ ਵੱਲੋਂ ਜਾਰੀ ਕੀਤੇ ਗਏ ਸੀ।ਜਿਸ ਦੀ ਜਾਣਕਾਰੀ ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ ਨੇ ਦਿਤੀ।ਉਹਨਾਂ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਗਰਭਵਤੀ ਔਰਤਾਂ ਅਤੇ ‘ਦਿਵਯਾਂਗ’ (ਵੱਖ-ਵੱਖ ਤੌਰ ‘ਤੇ ਅਪਾਹਜ) ਕਰਮਚਾਰੀਆਂ ਨੂੰ ਦਫ਼ਤਰ ਵਿੱਚ ਹਾਜ਼ਰ ਹੋਣ ਤੋਂ ਛੋਟ ਦਿੱਤੀ ਗਈ ਹੈ। ਹਾਲਾਂਕਿ, ਉਨ੍ਹਾਂ ਨੂੰ ਲੋੜ ਪੈਣ ’ਤੇ ਉਪਲਬਧ ਰਹਿਣ ਅਤੇ ਘਰ ਤੋਂ ਕੰਮ ਕਰਨ ਦੀ ਲੋੜ ਹੋਵੇਗੀ।