Punjab

ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੋਈ ਵੀ ਵਾਅਦਾ ਨਹੀਂ ਕੀਤਾ ਪੂਰਾ – ਬਾਜਵਾ

ਬਿਉਰੋ ਰਿਪੋਰਟ – ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨ ਅਤੇ ਖੇਤ ਮਜ਼ਦੂਰ ਵਿਰੋਧੀ ਹਨ ਅਤੇ ਕਾਰਪੋਰੇਟ ਦੇ ਹੱਕ ਵਿਚ ਹਨ। ਇਸ ਕਰਕੇ ਕਿਸੇ ਦੀ ਵੀ ਕੇਂਦਰ ਸਰਕਾਰ ‘ਤੇ ਉਮੀਦ ਨਹੀਂ ਹੈ। ਬਾਜਵਾ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਨੂੰਨ ਵਾਪਸ ਲਏ ਸੀ ਤਾਂ ਉਸ ਸਮੇਂ ਗਾਰੰਟੀ ਦਿੱਤੀ ਸੀ ਕਿ ਉਹ ਕਿਸਾਨਾਂ ਨੂੰ ਐਮ.ਐਸ.ਪੀ ਦੀ ਕਾਨੂੰਨੀ ਗਾਰੰਟੀ ਦੇਣ ਦੇ ਨਾਲ-ਨਾਲ ਸਾਰੇ ਦਰਜ ਕੇਸ ਵਾਪਸ ਲੈਣ ਦੀ ਵੀ ਗਾਰੰਟੀ ਦਿੱਤੀ ਸੀ ਅਤੇ ਇਸ ਦੇ ਨਾਲ ਹੀ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਕਹੀ ਸੀ ਪਰ ਕੋਈ ਵੀ ਗਾਰੰਟੀ ਸਰਕਾਰ ਨੇ ਪੂਰੀ ਨਹੀਂ ਕੀਤੀ।

ਬਾਜਵਾ ਨੇ ਕਿਹਾ ਕਿ ਇਸ ਸਮੇਂ ਕਿਸਾਨ ਫਸਲ ਬੀਜ਼ ਰਹੇ ਹਨ ਪਰ ਡੀ.ਏ.ਪੀ ਅਤੇ ਯੂਰੀਆ ਦੀ ਭਾਰੀ ਗਿਰਾਵਟ ਹੈ। ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਸਬੰਧਿਤ ਇੰਡਸਟਰੀ ਨੂੰ ਖਤਮ ਕਰਨ ਦੀ ਸਾਜ਼ਿਸ ਕਰ ਰਹੀ ਹੈ। ਬਾਜਵਾ ਨੇ ਕਿਹਾ ਕਿ ਸਾਨੂੰ ਕੇਂਦਰ ਸਰਕਾਰ ਤੋਂ ਕੋਈ ਉਮੀਦ ਨਹੀਂ ਹੈ।

ਇਹ ਵੀ ਪੜ੍ਹੋ – ਲੋਕ ਭਾਜਪਾ ਦੇ ਬਣਾਉਣ ਮੇਅਰ, ਮਿਲਣਗੇ ਹਜ਼ਾਰਾਂ ਕਰੋੜ ਰੁਪਏ- ਬਿੱਟੂ