‘ਦ ਖ਼ਾਲਸ ਬਿਊਰੋ : ਅਕਾਲੀ ਦਲ ਅਤੇ ਕਾਂਗਰਸ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ਲਈ ਕੇਂਦਰੀ ਨਿਯਮ ਲਾਗੂ ਕਰਨ ਦੇ ਕੀਤੇ ਐ ਲਾਨ ਦਾ ਪੁਰਜ਼ੋਰ ਵਿ ਰੋਧ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਵੀ ਇਸ ਐਲਾਨ ਦੇ ਖ਼ਿ ਲਾਫ਼ ਨਿੱਤਰ ਆਈ ਹੈ। ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ 2017 ਤੋਂ 2022 ਤੱਕ ਕਾਂਗਰਸ ਨੇ ਪੰਜਾਬ ਵਿੱਚ ਰਾਜ ਕੀਤਾ। ਉਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਦੇ ਅਧਿ ਕਾਰ ਨਹੀਂ ਖੋ ਹੇ ਸਨ। ਪੰਜਾਬ ‘ਚ ‘ਆਪ’ ਸਰਕਾਰ ਨੇ ਸੱਤਾ ‘ਚ ਆਉਂਦੇ ਹੀ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰੀ ਨਿਯਮਾਂ ਅਧੀਨ ਲਿਆਂਦਾ ਗਿਆ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਭਾਜਪਾ ‘ਆਪ’ ਨੂੰ ਦੇਸ਼ ਵਿੱਚ ਸਿਆਸੀ ਤੌਰ ‘ਤੇ ਵਧਦਾ ਦੇਖ ਕੇ ਡਰਦੀ ਹੈ।
ਚੰਡੀਗੜ੍ਹ ਦੇ ਸਰਕਾਰੀ ਮੁਲਾਜ਼ਮਾਂ ‘ਤੇ ਕੇਂਦਰੀ ਨਿਯਮ ਥੋਪਣ ਨੂੰ ਲੈ ਕੇ ਸਿਆਸੀ ਹੰਗਾ ਮਾ ਮੱਚਿਆ ਹੋਇਆ ਹੈ। ਕਾਂਗਰਸ ਅਤੇ ਅਕਾਲੀ ਦਲ ਦਾ ਕਹਿਣਾ ਹੈ ਕਿ ਇਸ ਨਾਲ ਸਿੱਧੇ ਤੌਰ ‘ਤੇ ਚੰਡੀਗੜ੍ਹ ‘ਤੇ ਪੰਜਾਬ ਦਾ ਕਬਜ਼ਾ ਖਤਮ ਹੋ ਗਿਆ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਪੰਜਾਬ ਸਿਵਲ ਸਰਵਿਸ ਰੂਲਜ਼ ਲਾਗੂ ਸਨ। ਲੰਘੇ ਕੱਲ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਂਦਰੀ ਸੇਵਾ ਨਿਯਮਾਂ ਦਾ ਐਲਾਨ ਕੀਤਾ ਹੈ। ਅੱਜ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਰਿਹਾ ਹੈ।