India

ਕੇਂਦਰ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ ‘ਤੇ ਐਕਸਾਈਜ਼ ਡਿਊਟੀ ਘਟਾਈ

ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਨੇ ਆਮ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ-ਡੀਜ਼ਲ ਤੋਂ ਐਕਸਾਈਜ਼ ਡਿਊਟੀ (ਘਟਾ ਦਿੱਤੀ ਹੈ।  ਇਸ ਨਾਲ ਪੈਟਰੋਲ ਹੁਣ 9.5 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 7 ਰੁਪਏ ਪ੍ਰਤੀ ਲਿਟਰ ਸਸਤਾ ਹੋ ਗਿਆ ਹੈ।

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਇਸ ਬਾਰੇ ਟਵੀਟ ਕਰਦਿਆਂ ਕਿਹਾ ਕਿ “ਅਸੀਂ ਪੈਟਰੋਲ ‘ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਕੇਂਦਰੀ ਐਕਸਾਈਜ਼ ਡਿਊਟੀ ਘਟਾ ਰਹੇ ਹਾਂ। ਇਸ ਨਾਲ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ।”

ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ 9 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਗੈਸ ਸਿਲੰਡਰ (12 ਸਿਲੰਡਰ ਤੱਕ) ਦੀ ਸਬਸਿਡੀ ਦੇਵਾਂਗੇ। ਇਹ ਸਾਡੀਆਂ ਮਾਵਾਂ ਅਤੇ ਭੈਣਾਂ ਦੀ ਮਦਦ ਕਰੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਸੀ ਕਿ ਪੈਟਰੋਲ, ਡੀਜ਼ਲ ਅਤੇ ਐਲਪੀਜੀ ਸਿਲੰਡਰ ਦੀਆਂ ਨਵੀਆਂ ਕੀਮਤਾਂ ਸ਼ਨੀਵਾਰ ਰਾਤ ਤੋਂ ਲਾਗੂ ਹੋਣਗੀਆਂ। ਲੰਬੇ ਸਮੇਂ ਤੋਂ ਲੋਕਾਂ ਨੂੰ ਸਰਕਾਰ ਤੋਂ ਈਂਧਨ (ਪੈਟਰੋਲ, ਡੀਜ਼ਲ, ਗੈਸ) ਦੀ ਮਹਿੰਗਾਈ ਦੀਆਂ ਸ਼ਿਕਾਇਤਾਂ ਸਨ। ਪਰ ਹੁਣ ਸਰਕਾਰ ਨੇ ਇਸ ਮਾਮਲੇ ਵਿੱਚ ਵੱਡਾ ਕਦਮ ਚੁੱਕਦਿਆਂ ਇਹ ਫੈਸਲਾ ਲਿਆ ਹੈ।

ਇਸ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਕਿਹਾ ਕਿ ਕਿ ਲੋਕ ਸਾਡੇ ਲਈ ਹਮੇਸ਼ਾ ਪਹਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਦੇ ਕੀਮਤਾਂ ਵਿੱਚ ਕਟੌਤੀ ਦਾ ਸਾਰੇ ਸੈਕਟਰਾਂ ‘ਤੇ ਹਾਂਪੱਖੀ ਅਸਰ ਪਏਗਾ ਤੇ ਇਸ ਨਾਲ ਸਾਡੇ ਨਾਗਰਿਕਾਂ ਨੂੰ ਰਾਹਤ ਮਿਲੇਗੀ।