Punjab

ਪਿੰਡਾਂ ਵਿੱਚ ਕੇਂਦਰ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਮੁੰਹਿਮ ਦੀ ਕਰਾਂਗੇ ਸ਼ੁਰੂਆਤ – ਸਰਵਣ ਸਿੰਘ ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਨੇ ਕੱਲ੍ਹ ਅਰਥੀ ਫੂਕ ਮੁਜ਼ਾਹਰਿਆਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਇੰਡੀਆ ਗੇਟ ‘ਤੇ ਸ਼ਾਮ ਸਿੰਘ ਅਟਾਰੀ ਚੌਂਕ ਵਿੱਚ ਇਕੱਠ ਕੀਤਾ ਜਾਵੇਗਾ ਅਤੇ ਉੱਥੇ 10:45 ਵਜੇ ਮੋਦੀ ਸਰਕਾਰ ਦਾ ਪੁਤਲਾ ਫੂਕਾਂਗੇ।

ਇਸ ਤੋਂ ਬਾਅਦ 14 ਨਵੰਬਰ ਨੂੰ ਕਾਲੀ ਦਿਵਾਲੀ ਮਨਾਉਣ ਵਜੋਂ ਪਿੰਡਾਂ ਵਿੱਚ ਅਰਥੀ ਫੂਕ ਮੁਜ਼ਾਹਰੇ ਦੀ ਮੁਹਿੰਮ ਸ਼ੁਰੂ ਕਰਾਂਗੇ ਅਤੇ ਅਗਲੇ ਦਿਨ ਪਿੰਡਾਂ ਵਿੱਚ ਕਾਲੇ ਝੰਡੇ ਲਾ ਕੇ ਕੇਂਦਰ ਸਰਕਾਰ ਦਾ ਵਿਰੋਧ ਕਰਾਂਗੇ।