ਬਿਉਰੋ ਰਿਪੋਰਟ – ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਸਹਾਇਕ ਸਬ-ਇੰਸਪੈਕਟਰ ਨੇ ਆਪਣੇ ਆਪ ਨੂੰ ਆਪਣੀ ਸਰਵਿਸ ਰਾਈਫਲ ਦੇ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਜਵਾਨ ਰਾਜਨਾਥ ਪ੍ਰਸ਼ਾਦ ਬਿਹਾਰ ਦਾ ਰਹਿਣ ਵਾਲਾ ਸੀ। ਉਸ ਨੇ ਅੱਜ ਕਟੜਾ ਵਿੱਚ ਮਾਤਾ ਵੈਸ਼ਨੋ ਦੇਵੀ ਮੰਦਰ ਵੱਲ ਜਾਣ ਵਾਲੇ ਤਾਰਾਕੋਟ ਰੋਡ ‘ਤੇ ਸਥਿਤ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਚੌਂਕੀ ਦੇ ਅੰਦਰ ਛਾਤੀ ਵਿਚ ਗੋਲੀ ਮਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣੀ ਤੇ ਜਦੋਂ ਜਾ ਕੇ ਦੇਖਿਆ ਤਾਂ ਉਹ ਮ੍ਰਿਤਕ ਪਾਇਆ ਗਿਆ ਇਸ ਤੋਂ ਬਾਅਦ ਪੁਲਿਸ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ – ਘਰ ‘ਚ ਹੋਈ ਚੋਰੀ, 70 ਲੱਖ ਦੇ ਲੁੱਟੇ ਗਹਿਣੇ