The Khalas Tv Blog India ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੋਦੀ ਸਰਕਾਰ ਦਾ ਵੱਡਾ ਐਲਾਨ, ਤਿੰਨੇ ਖੇਤੀ ਕਾਨੂੰਨ ਹੋਣਗੇ ਰੱਦ
India Punjab

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੋਦੀ ਸਰਕਾਰ ਦਾ ਵੱਡਾ ਐਲਾਨ, ਤਿੰਨੇ ਖੇਤੀ ਕਾਨੂੰਨ ਹੋਣਗੇ ਰੱਦ

PM Narendra modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਆ ਰਹੇ ਹਨ

‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਹੈ। ਮੋਦੀ ਨੇ ਕਿਸਾਨਾਂ ਨੂੰ ਆਪਣਾ ਅੰਦੋਲਨ ਵਾਪਸ ਲੈਣ ਦੀ ਅਪੀਲ ਕੀਤੀ ਹੈ।

ਮੋਦੀ ਨੇ ਕਿਹਾ ਕਿ ਕਿਸਾਨ ਇਹ ਕਾਨੂੰਨ ਬਣਨ ਵੇਲੇ ਤੋਂ ਇਹਨਾਂ ਖਿਲਾਫ ਸੰਘਰਸ਼ ਕਰ ਰਹੇ ਹਨ। ਉਹਨਾਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ  ਕੀਤੀ ਹੈ ਕਿ ਉਹ ਆਪੋ-ਆਪਣੇ ਘਰਾਂ ਨੂੰ ਪਰਤ ਜਾਣ। ਉਹਨਾਂ ਕਿਹਾ ਕਿ ਸੰਸਦ ਦੇ ਆਉਂਦੇ ਸੈਸ਼ਨ ਵਿੱਚ ਇਹ ਕਾਨੂੰਨ ਰੱਦ ਕਰਨ ਲਈ ਸੰਵਿਧਾਨਕ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।

ਜਥੇਦਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਲਈ ਮੋਦੀ ਦਾ ਕੀਤਾ ਧੰਨਵਾਦ

ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ‘ਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਖੁਸ਼ੀ ਵਾਲੀ ਗੱਲ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਕੀਤਾ ਗਿਆ ਹੈ। ਸਾਡੀ ਚਿੰਤਾ ਇਹੀ ਸੀ ਕਿ ਅੰਦੋਲਨ ਵਿੱਚ ਕੁੱਝ ਧਿਰਾਂ ਅਜਿਹੀਆਂ ਵੀ ਸਨ ਜਿਹੜੀਆਂ ਸਿੱਖ ਸੋਚ, ਫਸਲਫੇ, ਸਿੱਖ ਇਤਿਹਾਸ, ਸ਼ਾਨ ਨੂੰ ਦਰਕਿਨਾਰ ਕਰ ਰਹੀਆਂ ਸਨ।

ਜਥੇਦਾਰ ਨੇ ਕਿਹਾ ਕਿ ਕੁੱਝ ਅਜਿਹੀਆਂ ਧਿਰਾਂ ਵੀ ਸਨ, ਜੋ ਕਿਸਾਨੀ ਦੇ ਇਸ ਮਸਲੇ ਨੂੰ ਸਿੱਖ v/s ਭਾਰਤ ਸਰਕਾਰ ਬਣਾਉਣ, ਸਿੱਖ v/s ਹਿੰਦੂ ਬਣਾਉਣ ਦਾ ਕੋਝਾ ਯਤਨ ਕਰ ਰਹੀਆਂ ਸਨ। ਜਥੇਦਾਰ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਕੁੱਝ ਧਿਰਾਂ ਇਸ ਤਰ੍ਹਾਂ ਦੀਆਂ ਵੀ ਸਨ, ਜੋ ਇਸ ਅੰਦੋਲਨ ਰਾਹੀਂ ਰਾਜਸੀ ਧਰਾਤਲ ਨੂੰ ਮਜ਼ਬੂਤ ਕਰਨ ਦਾ ਯਤਨ ਕਰ ਰਹੀਆਂ ਸਨ। ਇਸ ਅੰਦੋਲਨ ਦੌਰਾਨ ਕੁੱਝ ਜਾਨਾਂ ਗਈਆਂ ਹਨ, ਜਿਸਦਾ ਹਮੇਸ਼ਾ ਅਫਸੋਸ ਰਹੇਗਾ। ਇਸ ਅੰਦੋਲਨ ਵਿੱਚ ਜੇ ਕਿਸੇ ਦਾ ਪੈਸਾ ਖਰਚ ਹੋਇਆ ਹੈ ਤਾਂ ਉਹ ਸਿੱਖਾਂ, ਵਿਦੇਸ਼ੀ ਸਿੱਖਾਂ ਦਾ ਪੈਸਾ ਖਰਚ ਹੋਇਆ ਹੈ।

Exit mobile version