India

ਕੇਂਦਰ ਜਲਦ ਦੇ ਸਕਦੀ ਹੈ ਕੇਂਦਰੀ ਹਥਿ ਆਰਬੰਦ ਪੁਲਿਸ ਬਲਾਂ ਦੇ ਜਵਾਨਾਂ ਨੂੰ ਤੋਹਫ਼ਾ

‘ਦ ਖ਼ਾਲਸ ਬਿਊਰੋ :- ਕੇਂਦਰੀ ਹਥਿ ਆਰਬੰਦ ਪੁਲਿਸ ਬਲਾਂ ਦੇ ਜਵਾਨ ਹੁਣ ਸ਼ਾਇਦ ਆਪਣੇ ਪਰਿਵਾਰਾਂ ਦੇ ਨਾਲ ਸਾਲ ਵਿੱਚ ਘੱਟੋ ਘੱਟ 100 ਦਿਨ ਗੁਜ਼ਾਰ ਸਕਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੇਂਦਰੀ ਹਥਿ ਆਰਬੰਦ ਪੁਲੀਸ ਬਲਾਂ ਦੇ ਜਵਾਨਾਂ ਨੂੰ ਆਪਣੇ ਪਰਿਵਾਰਾਂ ਨਾਲ ਘੱਟੋ-ਘੱਟ 100 ਦਿਨ ਬਿਤਾਉਣ ਦੀ ਇਜਾਜ਼ਤ ਦੇਣ ਲਈ ਤਜਵੀਜ਼ ਪੇਸ਼ ਕੀਤੀ ਹੈ, ਜਿਸ ਦੇ ਛੇਤੀ ਲਾਗੂ ਹੋਣ ਦੀ ਸੰਭਾਵਨਾ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਵਿਆਪਕ ਨੀਤੀ ਲਈ ਕੰਮ ਕੀਤਾ ਜਾ ਰਿਹਾ ਹੈ। ਗ੍ਰਹਿ ਮੰਤਰਾਲੇ ਨੇ ਨੀਤੀ ਨੂੰ ਲਾਗੂ ਕਰਨ ਲਈ ਇਸ ਮਹੀਨੇ ਦੇ ਸ਼ੁਰੂ ਵਿੱਚ ਕਈ ਮੀਟਿੰਗਾਂ ਕੀਤੀਆਂ ਹਨ। ਨੀਤੀ ਦਾ ਉਦੇਸ਼ ਕੰਮ-ਸਬੰਧਤ ਤਣਾਅ ਨੂੰ ਘਟਾਉਣਾ ਅਤੇ 10 ਲੱਖ ਜਵਾਨਾਂ ਅਤੇ ਅਧਿਕਾਰੀਆਂ ਨੂੰ ਰਾਹਤ ਦੇਣਾ ਹੈ।