India International Punjab

ਬਾਹਰੋਂ ਭਾਰਤ ਆਉਣ ਵਾਲਿਆਂ ‘ਤੇ ਲਾਈ ਸਖਤ ਪਾਬੰਦੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਖ਼ਤ ਫੈਸਲਾ ਸੁਣਾਉਂਦਿਆਂ ਐਲਾਨ ਕਰ ਦਿੱਤਾ ਹੈ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਲੋਕਾਂ ਨੂੰ ਸੱਤ ਦਿਨਾਂ ਲਈ ਘਰੇਲੂ ਇਕਾਂਤਵਾਸ ਵਿੱਚ ਰਹਿਣਾ ਪਵੇਗਾ। ਮੋਦੀ ਸਰਕਾਰ ਨੇ ਅੱਜ ਨਵੀਆਂ ਪਾਬੰਦੀਆਂ ਦਾ ਐਲਾਨ ਕਰ ਦਿੱਤਾ ਹੈ।

  • ਸਾਰੇ ਯਾਤਰੀਆਂ ਨੂੰ ਯਾਤਰਾ ਕਰਨ ਤੋਂ ਪਹਿਲਾਂ ਆਨਲਾਈਨ ਏਅਰ ਸੁਵਿਧਾ ਪੋਰਟਲ ‘ਤੇ ਸੰਪੂਰਨ ਅਤੇ ਤੱਥਾਂ ਦੇ ਆਧਾਰਿਤ ਜਾਣਕਾਰੀ ਦੇਣੀ ਹੋਵੇਗੀ।
  • ਕੋਵਿਡ-19 ਦੀ ਨੈਗੇਟਿਵ ਰਿਪੋਰਟ ਜਮ੍ਹਾ ਕਰਵਾਉਣੀ ਹੋਵੇਗੀ।
  • ਯਾਤਰੀਆਂ ਨੂੰ ਸਬੰਧਿਤ ਏਅਰਲਾਇੰਜ਼/ਏਜੰਸੀਆਂ ਵੱਲੋਂ ਟਿਕਟ ਦੇ ਨਾਲ Do’s ਅਤੇ Don’ts ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।
  • ਸਾਰੇ ਯਾਤਰੀਆਂ ਨੂੰ ਆਪਣੇ ਫੋਨ ਵਿੱਚ ਅਰੋਗਿਆ ਸੇਤੂ ਐਪ ਡਾਊਨਲੋਡ ਕਰਨਾ ਹੋਵੇਗਾ।
  • ਫਲਾਈਟ ਦੌਰਾਨ ਅਗਰ ਕੋਈ ਯਾਤਰੀ ਕਰੋਨਾ ਪਾਜ਼ੀਟਿਵ ਹੋ ਜਾਂਦਾ ਹੈ ਜਾਂ ਫਿਰ ਉਸਦੇ ਲੱਛਣ ਮਹਿਸੂਸ ਕਰਦਾ ਹੈ ਤਾਂ ਉਹ ਆਪਣੇ-ਆਪ ਹੀ ਖੁਦ ਨੂੰ ਇਕਾਂਤਵਾਸ ਕਰ ਲਵੇ।

ਦਿੱਲੀ ਸਰਕਾਰ ਨੇ ਵੀ ਕਰੋਨਾ ਦੇ ਵੱਧਦੇ ਖਤਰੇ ਨੂੰ ਰੋਕਣ ਲਈ ਨਵੀਆਂ ਪਾਬੰਦੀਆਂ ਲਗਾਉਣ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਸਾਰੇ ਬਾਜ਼ਾਰਾਂ ਅਤੇ ਸ਼ਾਪਿੰਗ ਮਾਲ ਕੰਪਲੈਕਸ ਵਿੱਚ ਗੈਰ-ਜ਼ਰੂਰੀ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ ਨੂੰ ਸਵੇਰੇ 10 ਵਜੇ ਤੋਂ ਰਾਤ ਅੱਠ ਵਜੇ ਤੱਕ ਓਡ-ਈਵਨ ਦੇ ਆਧਾਰ ‘ਤੇ ਖੋਲ੍ਹਿਆ ਜਾਵੇਗਾ। ਨਾਲ ਹੀ ਸਿਰਫ ਇੱਕ ਅਧਿਕਾਰਤ ਹਫ਼ਤਾਵਾਰੀ ਬਾਜ਼ਾਰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਜਿਸ ਵਿੱਚ ਦੁਕਾਨਾਂ ਦੀ ਗਿਣਤੀ ਆਮ ਦਿਨਾਂ ਦੇ ਮੁਕਾਬਲੇ 50 ਫ਼ੀਸਦੀ ਸਮਰੱਥਾ ਹੋਵੇਗੀ।