India

ਕੇਂਦਰ ਸਰਕਾਰ ਨੇ ਅੰਡੇਮਾਨ ਤੇ ਨਿਕੋਬਾਰ ਦੀ ਰਾਜਧਾਨੀ ਦਾ ਨਾਮ ਬਦਲਿਆ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੀ ਰਾਜਧਾਨੀ ਪੋਰਟ ਬਲੇਅਰ ਦਾ ਨਾਮ ਬਦਲ ਕੇ ‘ਸ੍ਰੀ ਵਿਜੇਪੁਰਮ’ ਰੱਖ ਦਿੱਤਾ ਹੈ। ਇਹ ਕਦਮ ਦੇਸ਼ ਦੀ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦਾ ਸਨਮਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, “ਦੇਸ਼ ਨੂੰ ਬਸਤੀਵਾਦੀ ਛਾਪਾਂ ਤੋਂ ਮੁਕਤ ਕਰਨ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਿਜ਼ਨ ਤੋਂ ਪ੍ਰੇਰਿਤ ਹੋ ਕੇ, ਅਸੀਂ ਅੱਜ ਪੋਰਟ ਬਲੇਅਰ ਦਾ ਨਾਮ ਬਦਲ ਕੇ ‘ਸ੍ਰੀ ਵਿਜੇਪੁਰਮ’ ਰੱਖਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਪਹਿਲਾਂ ਦਾ ਨਾਮ ਬਸਤੀਵਾਦੀ ਵਿਰਾਸਤ ਸੀ, ਸ਼੍ਰੀ ਵਿਜੇਪੁਰਮ ਸਾਡੇ ਆਜ਼ਾਦੀ ਸੰਘਰਸ਼ ਵਿੱਚ ਪ੍ਰਾਪਤ ਕੀਤੀ ਜਿੱਤ ਅਤੇ ਇਸ ਵਿੱਚ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੀ ਵਿਲੱਖਣ ਭੂਮਿਕਾ ਦਾ ਪ੍ਰਤੀਕ ਹੈ।”

ਸ਼ਾਹ ਨੇ ਟਵੀਟ ਕਰਕੇ ਕਿਹਾ ਕਿ ਦੇਸ਼ ਨੂੰ ਗੁਲਾਮੀ ਦੇ ਸਾਰੇ ਚਿੰਨ੍ਹਾਂ ਤੋਂ ਮੁਕਤ ਕਰਨ ਦੇ ਪ੍ਰਧਾਨ ਮੰਤਰੀ ਮੋਦੀ ਦੇ ਸੰਕਲਪ ਤੋਂ ਪ੍ਰੇਰਿਤ ਹੋ ਕੇ ਗ੍ਰਹਿ ਮੰਤਰਾਲੇ ਨੇ ਅੱਜ ਪੋਰਟ ਬਲੇਅਰ ਦਾ ਨਾਂ ‘ਸ਼੍ਰੀ ਵਿਜੇਪੁਰਮ’ ਰੱਖਣ ਦਾ ਫੈਸਲਾ ਕੀਤਾ ਹੈ। ‘ਸ਼੍ਰੀ ਵਿਜੇਪੁਰਮ’ ਨਾਮ ਸਾਡੇ ਆਜ਼ਾਦੀ ਦੇ ਸੰਘਰਸ਼ ਅਤੇ ਇਸ ਵਿੱਚ ਅੰਡੇਮਾਨ ਅਤੇ ਨਿਕੋਬਾਰ ਦੇ ਯੋਗਦਾਨ ਨੂੰ ਦਰਸਾਉਂਦਾ ਹੈ।