The Khalas Tv Blog Punjab ਕੇਂਦਰ ਦਾ ਫੈਸਲਾ ਪੰਜਾਬ ਵਿਰੋਧੀ, ਚੰਡੀਗੜ੍ਹ ‘ਤੇ ਪੰਜਾਬ ਦਾ ਹੈ ਹੱਕ – ਕੰਗ
Punjab

ਕੇਂਦਰ ਦਾ ਫੈਸਲਾ ਪੰਜਾਬ ਵਿਰੋਧੀ, ਚੰਡੀਗੜ੍ਹ ‘ਤੇ ਪੰਜਾਬ ਦਾ ਹੈ ਹੱਕ – ਕੰਗ

AAP leader malwinder singh Kang

ਸੋਮਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ।

ਬਿਉਰੋ ਰਿਪੋਰਟ – ਚੰਡੀਗੜ੍ਹ (Chandigarh) ‘ਚ ਸਲਾਹਕਾਰ ਦਾ ਅਹੁਦਾ ਖਤਮ ਕਰਨ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਭੂਚਾਲ ਆ ਗਿਆ ਹੈ। ਪੰਜਾਬ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸੂਬੇ ਦੀ ਸੱਤਾਧਾਰੀ ਪਾਰਟੀ ਦੇ ਪਾਰਲੀਮੈਂਟ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵੀ ਇਸ ਫੈਸਲੇ ਦਾ ਪੁਰਜ਼ੋਰ ਸ਼ਬਦਾ ‘ਚ ਵਿਰੋਧ ਕੀਤਾ ਹੈ। ਕੰਗ ਨੇ ਕਿਹਾ ਕਿ ਇਹ ਫੈਸਲੈ ਪੰਜਾਬ ਦੇ ਹੱਕਾਂ ਵਿਰੁੱਧ ਇਕ ਹੋਰ ਕਦਮ ਹੈ। ਕੇਂਦਰ ਸਰਕਾਰ ਦਾ ਇਹ ਫੈਸਲਾ ਸਿੱਧਾ-ਸਿੱਧਾ ਪੰਜਾਬ ਦੇ ਹੱਕਾਂ ‘ਤੇ ਡਾਕਾ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਕਿਉਂਕਿ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਹੈ ਅਤੇ ਕੋਈ ਵੀ ਪ੍ਰਸ਼ਾਸਨਿਕ ਰੱਦੋਬਦਲ ਕਰਨ ਤੋਂ ਪਹਿਲਾ ਪੰਜਾਬ ਸਰਕਾਰ ਨਾਲ ਸਲਾਹ ਕਰਨੀ ਚਾਹੀਦੀ ਸੀ। ਕੰਗ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਗੈਰ ਲੋਕਤੰਤਰੀ ਫੈਸਲੇ ਨੂੰ ਤੁਰੰਤ ਵਾਪਸ ਲੈਣ ਅਤੇ ਭਵਿੱਖ ਵਿਚ ਜੋ ਵੀ ਚੰਡੀਗੜ੍ਹ ਸਬੰਧੀ ਫੈਸਲਾ ਹੋਵੇ ਉਸ ਬਾਰੇ ਪੰਜਾਬ ਸਰਕਾਰ ਨਾਲ ਸਲਾਹ ਕੀਤੀ ਜਾਵੇ। ਦੱਸ ਦੇਈਏ ਕਿ ਕੇਂਦਰ ਦੇ ਗ੍ਰਹਿ ਵਿਭਾਗ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਸਲਾਹਕਾਰ ਦੇ ਅਹੁਦੇ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਉਸ ਦੀ ਜਗ੍ਹਾਂ ਚੀਫ਼ ਸੈਕਟਰੀ ਦਾ ਅਹੁਦਾ ਬਣਾ ਦਿੱਤਾ ਹੈ।

ਇਹ ਵੀ ਪੜ੍ਹੋ – ਭਾਜਪਾ ਦੀ ਕੌਂਸਲਰ ‘ਆਪ’ ‘ਚ ਹੋਈ ਸ਼ਾਮਲ

 

 

 

Exit mobile version