Punjab

ਚੜੂਨੀ ਅੱਜ ਕਰਨਗੇ ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ

‘ਦ ਖਾਲਸ ਬਿਉਰੋ : ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਜਾਵੇਗਾ ।ਇਸ ਲਈ ਦੁਪਹਿਰ 2 ਵਜੇ ਚੰਡੀਗੜ੍ਹ ਪ੍ਰੈੱਸ ਕਲੱਬ, ਸੈਕਟਰ 27-B ਵਿਚ ਪ੍ਰੈਸ ਕਾਨਫਰੰਸ ਰੱਖੀ ਗਈ ਹੈ। ਚੋਣਾਂ ਦੇ ਮੌਸਮ ਦੇ ਚੱਲਦਿਆਂ ਵੱਖੋ-ਵੱਖ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਰਿਹਾ ਹੈ।ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਕੁਝ ਕਿਸਾਨ ਆਗੂਆਂ ਵੱਲੋਂ ਸੰਯੁਕਤ ਕਿਸਾਨ ਸੰਯੁਕਤ ਸੰਘਰਸ਼ ਪਾਰਟੀ ਬਣਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਸੀ।

Comments are closed.