The Khalas Tv Blog Punjab ਅੱਜ ਨਹੀਂ ਹੋਵੇਗਾ ਪੰਜਾਬ ਰੋਡਵੇਜ਼ ਦਾ ਚੱਕਾ ਜਾਮ, ਮੁਲਾਜ਼ਮਾਂ ਨੇ ਹੜਤਾਲ ਲਈ ਵਾਪਸ , CM ਮਾਨ ਨੇ ਮੀਟਿੰਗ ਲਈ ਦਿੱਤਾ ਸਮਾਂ…
Punjab

ਅੱਜ ਨਹੀਂ ਹੋਵੇਗਾ ਪੰਜਾਬ ਰੋਡਵੇਜ਼ ਦਾ ਚੱਕਾ ਜਾਮ, ਮੁਲਾਜ਼ਮਾਂ ਨੇ ਹੜਤਾਲ ਲਈ ਵਾਪਸ , CM ਮਾਨ ਨੇ ਮੀਟਿੰਗ ਲਈ ਦਿੱਤਾ ਸਮਾਂ…

Chaka jam of Punjab Roadways will not happen today, CM Mann has given time for the meeting...

ਚੰਡੀਗੜ੍ਹ :  ਪੰਜਾਬ ਵਿੱਚ ਅੱਜ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ ਨਹੀਂ ਹੋਵੇਗਾ। ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਇੰਪਲਾਈਜ਼ ਯੂਨੀਅਨ ਵੱਲੋਂ ਆਪਣੀ 3 ਦਿਨ ਦੀ ਹੜਤਾਲ ਅਤੇ ਜਾਮ ਨੂੰ ਵਾਪਸ ਲੈ ਲਿਆ ਹੈ, ਜਿਸ ਕਾਰਨ ਹੁਣ ਸਾਰੀਆਂ ਬੱਸਾਂ ਆਮ ਵਾਂਗ ਚੱਲਣਗੀਆਂ। ਦਰਅਸਲ ਮੁੱਖ ਮੰਤਰੀ ਵੱਲੋਂ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਮਿਲਣ ਤੋਂ ਬਾਅਦ ਠੇਕਾ ਮੁਲਾਜ਼ਮਾਂ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ।

ਕਰਮਚਾਰੀ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਹੜਤਾਲ ਵਾਪਸ ਲੈਣ ਦੀ ਸੂਚਨਾ ਸਾਰਿਆਂ ਨੂੰ ਦੇ ਦਿੱਤੀ ਗਈ ਹੈ। ਮੁਲਾਜ਼ਮਾਂ ਦੀ ਮੰਗ ਹੈ ਕਿ ਟਰਾਂਸਪੋਰਟ ਵਿੱਚੋਂ ਠੇਕੇਦਾਰੀ ਪ੍ਰਥਾ ਖ਼ਤਮ ਕੀਤੀ ਜਾਵੇ। ਜੀਐਸਟੀ ਤੋਂ ਜੋ ਬਚੇ ਹਨ, ਸਰਕਾਰ ਨੂੰ ਉਸ ਦਾ 20 ਤੋਂ 25 ਕਰੋੜ ਕਰਮਚਾਰੀਆਂ ਦੀ ਭਲਾਈ ‘ਤੇ ਖਰਚ ਕਰਨਾ ਚਾਹੀਦਾ ਹੈ। ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ 5 ਫੀਸਦੀ ਵਾਧਾ ਯਕੀਨੀ ਬਣਾਇਆ ਜਾਵੇ।

ਇਸ ਦੇ ਨਾਲ ਹੀ ਮੁਲਾਜ਼ਮਾਂ ਦੀ ਮੰਗ ਹੈ ਕਿ ਕਿਲੋਮੀਟਰ ਸਕੀਮ ਸਕੀਮ ਨੂੰ ਖਤਮ ਕਰਕੇ ਬੱਸਾਂ ਨੂੰ ਰੋਡਵੇਜ਼ ਦੇ ਬੇੜੇ ਵਿੱਚ ਸ਼ਾਮਲ ਕੀਤਾ ਜਾਵੇ। ਰੋਡਵੇਜ਼ ਵਿੱਚ ਖਾਲੀ ਪਈਆਂ ਅਸਾਮੀਆਂ ’ਤੇ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇ ਪਰ ਇਹ ਭਰਤੀ ਆਊਟਸੋਰਸ ਜਾਂ ਠੇਕੇ ’ਤੇ ਨਹੀਂ ਹੋਣੀ ਚਾਹੀਦੀ, ਸਗੋਂ ਸਿੱਧੀ ਹੋਣੀ ਚਾਹੀਦੀ ਹੈ।

ਦੱਸ ਦਈਏ ਕਿ ਪੰਜਾਬ ਭਰ ਵਿੱਚ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਹੜਤਾਲ ਦਾ ਐਲਾਨ ਕਰ ਦਿੱਤਾ ਸੀ।  ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ’ਤੇ ਰਹਿਣ ਦੇ ਐਲਾਨ ਕੀਤਾ ਸੀ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਤੋਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ ਸੀ।

ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਰੋਡਵੇਜ਼ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ। ਮੀਟਿੰਗਾਂ ਵਿੱਚ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਜਾਂਦਾ ਹੈ। ਪਰ ਹੁਣ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ। ਯੂਨੀਅਨ ਆਗੂਆਂ ਨਾਲ ਪੈਨਲ ਦੀ ਮੀਟਿੰਗ 10 ਜੁਲਾਈ ਨੂੰ ਹੋਣੀ ਸੀ ਪਰ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਇਹ ਰੱਦ ਹੋ ਗਈ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ।

 

Exit mobile version