ਬਿਉਰੋ ਰਿਪੋਰਟ – ਲਾਰੈਂਸ਼ ਬਿਸ਼ਨੋਈ (Lawrence Bishnoi) ਦੀ ਜੇਲ੍ਹ ‘ਚ ਇੰਟਰਵਿਊ ਮਾਮਲੇ ‘ਚ ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਸੰਧੂ (DSP Gursher Singh Sandhu) ਨੇ ਆਪਣੀ ਬਰਖਾਸਤਗੀ ਨੂੰ ਚਣੌਤੀ ਦਿੰਦੇ ਹੋਏ ਪੰਜਾਬ ਅਤੇੇ ਹਰਿਆਣਾ ਹਾਈਕੋਰਟ (Punjab and Haryana High Court) ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇੱਕ ਮਹੀਨੇ ਦੇ ਅੰਦਰ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ ਪਰ ਹਾਈਕੋਰਟ ਨੇ ਬਰਖਾਸਤਗੀ ਦੇ ਹੁਕਮ ‘ਤੇ ਰੋਕ ਲਗਾਉਣ ਤੋਂ ਮਨਾ ਕਰ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 20 ਫਰਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ ਗੁਰਸ਼ੇਰ ਸਿੰਘ ਸੰਧੂ ਨੇ ਕਿਹਾ ਕਿ ਉਸ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ ਤੇ ਨਿਯਮਾਂ ਦੀ ਉਲੰਘਣਾ ਕਰਕੇ ਉਸ ਨੂੰ ਬਰਖਾਸਤ ਕੀਤਾ ਗਿਆ ਹੈ ਅਤੇ ਬਰਖਾਸਤਗੀ ਤੋਂ ਪਹਿਲਾਂ ਉਸਦਾ ਪੱਖ ਵੀ ਨਹੀਂ ਸੁਣਿਆ ਗਿਆ। ਸੰਧੂ ਨੇ ਕਿਹਾ ਕੁਿ ਉਸ ਨੂੰ ਚਾਰਜ਼ਸੀਟ ਦੇ ਦਸਤਾਵੇਜ਼ ਵੀ ਨਹੀਂ ਦਿੱਤੇ ਗਏ, ਜਿਸ ਕਰਕੇ ਉਹ ਆਪਣਾ ਬਚਾਅ ਵੀ ਨਹੀਂ ਕਰ ਸਕਿਆ। ਉਸ ਨੇ ਕਿਹਾ ਕਿ ਜਦੋਂ ਤੱਕ ਇਹ ਨਹੀਂ ਦੱਸਿਆ ਜਾਂਦਾ ਕਿ ਚਾਰਜਸ਼ੀਟ ਵਿੱਚ ਕੀ ਦੋਸ਼ ਹਨ, ਉਹ ਆਪਣਾ ਬਚਾਅ ਕਿਵੇਂ ਕਰੇਗਾ?
ਇਹ ਵੀ ਪੜ੍ਹੋ – ਗੁਟਕਾ ਸਾਹਿਬ ਦੀ ਬੇੇਅਦਬੀ ਦੀ SGPC ਪ੍ਰਧਾਨ ਵੱਲੋਂ ਨਿੰਦਾ